
ਪੰਜਾਬੀ ਗਾਇਕ ਜੱਸ ਮਾਣਕ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ‘ਕਰਵਾ ਚੌਥਾ’ ਟਾਈਟਲ ਹੇਠ ਲੈ ਕੇ ਆਏ ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਸਤਵਿੰਦਰ ਬਿੱਟੀ ਨੇ ਹਰ ਇਨਸਾਨ ਦੀ ਜ਼ਿੰਦਗੀ ‘ਚ ਔਰਤਾਂ ਦੀ ਅਹਿਮੀਅਤ ਨੂੰ ਬਿਆਨ ਕਰਦੇ ਹੋਏ ਸ਼ੇਅਰ ਕੀਤੀ ਆਪਣੇ ਪਰਿਵਾਰ ਦੇ ਨਾਲ ਖ਼ਾਸ ਤਸਵੀਰ
ਇਸ ਗੀਤ ਨੂੰ ਉਨ੍ਹਾਂ ਨੇ ਵਿਆਹੀ ਹੋਈ ਮੁਟਿਆਰ ਦੇ ਪੱਖ ਤੋਂ ਗਾਇਆ ਹੈ । ਪਿਆਰ ਦੇ ਭਰੇ ਬੋਲ ਖੁਦ ਜੱਸ ਮਾਣਕ ਨੇ ਹੀ ਲਿਖੇ ਨੇ । ਜੇ ਗੱਲ ਕਰੀਏ ਗਾਣੇ ਨੂੰ ਮਿਊਜ਼ਿਕ ਦਿੱਤਾ ਹੈ Sukhe Muzical Doctorz ਨੇ । ਗਾਣੇ ਦਾ ਲਿਰਿਕਲ ਵੀਡੀਓ ਨੂੰ Geet MP3 ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਇਹ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ ।
ਪਰਾਡਾ ਫੇਮ ਸਿੰਗਰ ਜੱਸ ਮਾਣਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ । ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ ।