ਜੱਸ ਮਾਣਕ ਦਾ ਨਵਾਂ ਗੀਤ ‘KHYAAL’ ਹਰ ਕਿਸੇ ਨੂੰ ਆ ਰਿਹਾ ਹੈ ਪਸੰਦ, ਦੇਖੋ ਵੀਡੀਓ

Written by  Lajwinder kaur   |  May 14th 2021 12:45 PM  |  Updated: May 14th 2021 12:45 PM

ਜੱਸ ਮਾਣਕ ਦਾ ਨਵਾਂ ਗੀਤ ‘KHYAAL’ ਹਰ ਕਿਸੇ ਨੂੰ ਆ ਰਿਹਾ ਹੈ ਪਸੰਦ, ਦੇਖੋ ਵੀਡੀਓ

ਆਪਣੀ ਮਿੱਠੀ ਆਵਾਜ਼ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੇ ਪੰਜਾਬੀ ਗਾਇਕ ਜੱਸ ਮਾਣਕ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਉਹ ਖਿਆਲ (KHYAAL) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ।

image of jass manak image credit: youtube

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਆਪਣੀ ਬਜ਼ੁਰਗ ਫੈਨ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਵੀਡੀਓ, ਹਰ ਕਿਸੇ ਨੂੰ ਆ ਰਹੀ ਹੈ ਪਸੰਦ, ਦੇਖੋ ਵੀਡੀਓ

jass manak song from khyaal image credit: youtube

ਇਸ ਗੀਤ ਦੇ ਬੋਲ ਖੁਦ ਜੱਸ ਮਾਣਕ ਨੇ ਹੀ ਲਿਖੇ ਨੇ ਤੇ ਮਿਊਜ਼ਿਕ Sharry Nexus ਨੇ ਦਿੱਤਾ ਹੈ। ਇਸ ਗਾਣੇ ਦਾ ਲਿਰਿਕਲ ਵੀਡੀਓ ਗੀਤ ਐੱਮ.ਪੀ ਥ੍ਰੀ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

jass manak image image credit: youtube

ਜੇ ਗੱਲ ਕਰੀਏ ਜੱਸ ਮਾਣਕ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਉਹ ਪਰਾਡਾ, ਗਰਲਫ੍ਰੈਂਡ, ਸੂਟ ਪੰਜਾਬੀ, ਵਿਆਹ, ਲਹਿੰਗਾ, ਯੈਸ ਓਰ ਨੌ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਈ ਗੀਤ ਗਾ ਚੁੱਕੇ ਨੇ। ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ‘ਜੀ ਨੀਂ ਕਰਦਾ’ ਜੋ ਕਿ ਬਾਲੀਵੁੱਡ ਦੀ ਫ਼ਿਲਮ ‘Sardar Ka Grandson’ ਤੋਂ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਗਿਆ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network