
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 29 ਮਈ ਨੂੰ ਸਦੀਵੀਂ ਵਿਛੋੜਾ ਦੇ ਗਏ, ਪਰ ਉਨ੍ਹਾਂ ਦੇ ਫੈਨਜ਼ ਤੇ ਚਾਹੁਣ ਵਾਲੇ ਅਜੇ ਵੀ ਇਸ ਗੱਲ 'ਤੇ ਯਕੀਨ ਨਹੀਂ ਕਰ ਪਾ ਰਹੇ ਹਨ। ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲਾ ਦੀਆਂ ਵੀਡੀਓਜ਼ ਤੇ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ। ਪੰਜਾਬੀ ਗਾਇਕ ਜੱਸੀ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਕੰਵਰ ਗਰੇਵਾਲ ਦਾ ਇੱਕ ਵੀਡੀਓ ਸ਼ੇਅਰ ਕਰ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਹੈ।

ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਕੰਵਰ ਗਰੇਵਾਲ ਵਿਦੇਸ਼ ਵਿੱਚ ਇੱਕ ਲਾਈਵ ਕੰਸਰਟ ਕਰਦੇ ਹੋਏ ਵਿਖਾਈ ਦੇ ਰਹੇ ਹਨ। ਇਸ ਵੀਡੀਓ ਰਾਹੀਂ ਜੱਸੀ ਗਿੱਲ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਹੈ।
ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਕੰਵਰ ਗਰੇਵਾਲ ਪੁੱਤਰ ਦੇ ਵਿਛੋੜੇ ਤੋਂ ਬਾਅਦ ਇੱਕ ਮਾਂ ਦੇ ਦਰਦ ਨੂੰ ਬਿਆਨ ਕਰਦੇ ਹੋਏ ਨਜ਼ਰ ਆ ਰਹੇ ਹਨ। ਕੰਵਰ ਗਰੇਵਾਲ ਨੇ ਵੀਡੀਓ ਵਿੱਚ ਕਿਹਾ ਕਿ, ਜਦੋਂ ਇੱਕ ਪੁੱਤ ਚੱਲਾ ਜਾਂਦਾ ਹੈ ਤਾਂ ਸਭ ਤੋਂ ਵੱਡਾ ਦੁੱਖ ਮਾਂ ਨੂੰ ਹੁੰਦਾ ਹੈ। ਮਾਂ ਦੇ ਲਈ ਇਹ ਸਾਰੀ ਉਮਰ ਦਾ ਦੁੱਖ ਹੋ ਜਾਂਦਾ ਹੈ, ਪੁੱਤਰ ਭਾਵੇਂ ਨਿੱਕੀ ਉਮਰ ਵਿੱਚ ਚੱਲਾ ਜਾਵੇ ਜਾਂ ਫਿਰ ਵੱਡੀ ਉਮਰ ਵਿੱਚ ਜਾਵੇ ਮਾਂ ਜਦੋਂ ਤੱਕ ਜਿਉਂਦੀ ਹੈ ਉਦੋਂ ਤੱਕ ਉਹ ਰੋਜ਼ ਆਪਣੇ ਪੁੱਤਰ ਨੂੰ ਯਾਦ ਕਰਕੇ ਰੌਂਦੀ ਰਹਿੰਦੀ ਹੈ।

ਇਸ ਵੀਡੀਓ ਦੇ ਵਿੱਚ ਕਵਰ ਗਰੇਵਾਲ ਰੱਬ ਅੱਗੇ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦਾ ਬਲ ਦੇਣ ਦੀ ਅਰਦਾਸ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰੋਗਰਾਮ ਉਸ ਮਾਂ ਦੇ ਲੇਖੇ ਹੈ ਜੋ ਇਸ ਵੇਲੇ ਬਹੁਤ ਦੁੱਖ ਵਿੱਚ ਹੈ ਸਾਨੂੰ ਸਭ ਨੂੰ ਉਨ੍ਹਾਂ ਮਾਤਾ ਪਿਤਾ ਲਈ ਅਰਦਾਸ ਕਰਨੀ ਚਾਹੀਦੀ ਹੈ।
ਜੱਸੀ ਗਿੱਲ ਨੇ ਕੰਵਰ ਗਰੇਵਾਲ ਦੀ ਇਹ ਵੀਡੀਓ ਸ਼ੇਅਰ ਕਰ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਹੈ ਤੇ ਉਸ ਦੇ ਮਾਤਾ-ਪਿਤਾ ਦੇ ਦਰਦ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਵੀਡੀਓ ਨੂੰ ਵੇਖਣ ਮਗਰੋਂ ਮੂਸੇਵਾਲਾ ਦੇ ਫੈਨਜ਼ ਬੇਹੱਦ ਭਾਵੁਕ ਹੋ ਗਏ ਹਨ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲੇ ਤੇ ਉਸ ਦੇ ਮਾਤਾ-ਪਿਤਾ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਫੈਨਜ਼ ਹੋਏ ਭਾਵੁਕ
ਸਿੱਧੂ ਮੂਸੇਵਾਲਾ ਦੀ ਬੇਵਕਤ ਮੌਤ ਨਾਲ ਹਰ ਕੋਈ ਹੈਰਾਨ। ਸਿੱਧੂ ਦੇ ਸਾਥੀ ਕਲਾਕਾਰ ਅਤੇ ਉਨ੍ਹਾਂ ਦੇ ਫੈਨਜ਼ ਅਜੇ ਵੀ ਇਸ ਗੱਲ 'ਤੇ ਯਕੀਨ ਨਹੀਂ ਕਰ ਪਾ ਰਹੇ। ਸਿੱਧੂ ਮੂਸੇਵਾਲੇ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਸਿੱਧੂ ਮੂਸੇਵਾਲੇ ਦੇ ਫੈਨਜ਼ ਤੇ ਸਾਥੀ ਕਲਾਕਾਰ ਆਪੋ ਆਪਣੇ ਤਰੀਕੇ ਨਾਲ ਉਸ ਨੂੰ ਯਾਦ ਕਰਦੇ ਹਨ।
View this post on Instagram