ਇੱਕ ਚੰਗੇ ਦੋਸਤ ਦੀ ਤਰ੍ਹਾਂ ਜੱਸੀ ਗਿੱਲ ਸ਼ਹਿਨਾਜ਼ ਗਿੱਲ ਦਾ ਧਿਆਨ ਰੱਖਦੇ ਆਏ ਨਜ਼ਰ, ਦੇਖੋ ਵੀਡੀਓ

written by Lajwinder kaur | September 14, 2022

Shehnaaz Gill walks hand-in-hand with Jassie Gill: ਸਿਧਾਰਥ ਨਿਗਮ ਦੀ ਜਨਮਦਿਨ ਪਾਰਟੀ 'ਚ ਕਈ ਮਸ਼ਹੂਰ ਟੀਵੀ ਸਿਤਾਰੇ ਨਜ਼ਰ ਆਏ। ਇਸ ਦੇ ਨਾਲ ਹੀ ਬਿੱਗ ਬੌਸ ਫੇਮ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਵੀ 'ਕਿਸੀ ਕਾ ਭਾਈ, ਕਿਸੀ ਕੀ ਜਾਨ' ਦੇ ਸਹਿ-ਕਲਾਕਾਰ ਸਿਧਾਰਥ ਨਿਗਮ ਦੇ ਜਨਮ ਦਿਨ ਦੀ ਪਾਰਟੀ 'ਚ ਦੇਖਿਆ ਗਿਆ।

ਹੋਰ ਪੜ੍ਹੋ : ‘ਕਹਿ ਗਈ ਸੌਰੀ’ ਗੀਤ ਹੋਇਆ ਰਿਲੀਜ਼, ਜੱਸੀ ਗਿੱਲ ਤੇ ਸ਼ਹਿਨਾਜ਼ ਗਿੱਲ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

image source instagram

ਪਾਰਟੀ ਨਾਲ ਜੁੜੇ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੇ ਹਨ। ਜਿੱਥੇ ਅਦਾਕਾਰਾ ਸ਼ਹਿਨਾਜ਼ ਗਿੱਲ ਪੰਜਾਬੀ ਗਾਇਕ ਜੱਸੀ ਗਿੱਲ ਦਾ ਹੱਥ ਫੜਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਬਲੂ ਕਲਰ ਡੈਨਿਮ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਵੀਡੀਓ 'ਚ ਜੱਸੀ ਗਿੱਲ ਸ਼ਹਿਨਾਜ਼ ਦਾ ਹੱਥ ਫੜ ਕੇ ਉਸ ਨੂੰ ਸੰਭਾਲਦੇ ਨਜ਼ਰ ਆ ਰਹੇ ਹਨ।

 

jassie gill and shehnaaz kaur gill image source instagram

ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ਼ ਅਤੇ ਜੱਸੀ ਗਿੱਲ ਇਸ ਤੋਂ ਪਹਿਲਾਂ ਇੱਕ ਮਿਊਜ਼ਿਕ ਵੀਡੀਓ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਜਿੱਥੇ ਦੋਵਾਂ ਦੀ ਜੋੜੀ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਜਦੋਂ ਸ਼ਹਿਨਾਜ਼ ਗਿੱਲ ਬਿੱਗ ਬੌਸ ਦੇ ਘਰ ਦੇ ਅੰਦਰ ਸੀ ਤਦ ਵੀ ਜੱਸੀ ਗਿੱਲ ਸ਼ਹਿਨਾਜ਼ ਨੂੰ ਸਮਰਥਨ ਦਿੰਦੇ ਨਜ਼ਰ ਆਏ ਸਨ। ਇਸ ਤੋਂ ਇਲਾਵਾ ਦੋਵੇਂ ਹੁਣ ਸਲਮਾਨ ਖ਼ਾਨ ਦੀ ਫ਼ਿਲਮ 'ਕਿਸੀ ਕਾ ਭਾਈ, ਕਿਸੀ ਕੀ ਜਾਨ' ਚ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆਉਂਣਗੇ।

image source instagram

ਸ਼ਹਿਨਾਜ਼ ਗਿੱਲ ਪਾਰਟੀ 'ਚ ਬੇਹੱਦ ਸਟਾਈਲਿਸ਼ ਲੁੱਕ 'ਚ ਨਜ਼ਰ ਆਈ। ਜਿੱਥੇ ਜ਼ਿਆਦਾਤਰ ਪ੍ਰਸ਼ੰਸਕ ਸ਼ਹਿਨਾਜ਼ ਦੇ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ, ਕਿਸੀ ਕੀ ਜਾਨ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਜਿਸ 'ਚ ਸ਼ਹਿਨਾਜ਼ ਦੇ ਨਾਲ ਕੋਰੀਓਗ੍ਰਾਫਰ ਰਾਘਵ ਜੁਆਲ ਨਜ਼ਰ ਆਵੇਗੀ।

 

 

View this post on Instagram

 

A post shared by Viral Bhayani (@viralbhayani)

You may also like