ਜੱਸੀ ਗਿੱਲ ਦਾ ਨਵਾਂ ਗੀਤ 'Lambo' ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ , ਦੇਖੋ ਵੀਡੀਓ

written by Lajwinder kaur | January 18, 2022

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਜੱਸੀ ਗਿੱਲ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਉਹ ਆਪਣੇ ਨਵੇਂ ਗੀਤ Lambo ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਹ ਗੀਤ ਚੱਕਵੀਂ ਬੀਟ ਵਾਲਾ ਹੈ, ਜਿਸ ਨੂੰ ਜੱਸੀ ਨੇ ਸ਼ਾਨਦਾਰ ਅੰਦਾਜ਼ ‘ਚ ਗਾਇਆ ਹੈ। ਇਹ ਗੀਤ ਰਿਲੀਜ਼ ਤੋਂ ਬਾਅਦ ਟਰੈਂਡਿੰਗ ‘ਚ ਛਾਇਆ ਹੋਇਆ ਹੈ।

ਹੋਰ ਪੜ੍ਹੋ : ਅਫਸਾਨਾ ਖ਼ਾਨ ਦੁਲਹਣ ਤੇ ਸਾਜ਼ ਦੁਲਹੇ ਦੇ ਲਿਬਾਸ ‘ਚ ਆਇਆ ਨਜ਼ਰ, ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਇਹ ਵਿਆਹ ਵਾਲੀ ਤਸਵੀਰ

inside image of jassie gill new song

ਜੇ ਗੱਲ ਕਰੀਏ ਗੀਤ ਦੀ ਤਾਂ ਉਸ ਦੇ ਬੋਲ Arron ਨੇ ਲਿਖੇ ਨੇ ਤੇ ਮਿਊਜ਼ਿਕ Preet Romana PRP ਨੇ ਦਿੱਤਾ ਹੈ। ਇਸ ਗੀਤ ਚ ਉਹ ਆਪਣੀ ਕਾਰ Lambo ਅਤੇ ਮੁਟਿਆਰ ਦੀ ਤਾਰੀਫ਼ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਗੀਤ ਦਰਸ਼ਕਾਂ ਨੂੰ ਨੱਚਣ ਤੇ ਮਜ਼ਬੂਰ ਕਰ ਰਿਹਾ ਹੈ। ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ । ਯੂਟਿਊਬ ਉੱਤੇ ਇਹ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ। ਇਸ ਗੀਤ ਨੂੰ ਜੱਸੀ ਗਿੱਲ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਜੱਸੀ ਇਸ ਤੋਂ ਪਹਿਲਾਂ ਵੀ ਆਪਣੇ ਲੇਬਲ ਹੇਠ ਕਈ ਗੀਤ ਰਿਲੀਜ਼ ਕਰ ਚੁੱਕੇ ਹਨ।

ਹੋਰ ਪੜ੍ਹੋ : ਵਿਆਹ ਦੇ ਸਵਾ ਸਾਲ ਬਾਅਦ ਰੋਹਨਪ੍ਰੀਤ ਨੇ ਕੀਤਾ ਖੁਲਾਸਾ, ਸਵੇਰੇ ਦੇਰ ਨਾਲ ਉੱਠਣ ‘ਤੇ ਨੇਹਾ ਕੱਕੜ ਤੋਂ ਪੈਂਦੀ ਹੈ ਮਾਰ

trending song lambo

ਇਹ ਗੀਤ ਉਨ੍ਹਾਂ ਦੀ ਮਿਊਜ਼ਿਕ ਐਲਬਮ ਆਲ ਰਾਉਂਡਰ (Alll rounder) ‘ਚੋਂ ਹੀ ਹੋਵੇਗਾ। ਇਸ ਤੋਂ ਪਹਿਲਾਂ ਵੀ ਕਈ ਗੀਤ ਰਿਲੀਜ਼ ਹੋ ਚੁੱਕੇ ਹਨ। ਜੇ ਗੱਲ ਕਰੀਏ ਗਾਇਕ ਅਤੇ ਐਕਟਰ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਹਨ। ਉਹ ਨਿੱਕਲੇ ਕਰੰਟ, ਬਾਪੂ ਜ਼ਿੰਮੀਦਾਰ, ਜਿੰਦੇ ਮੇਰੀਏ, ਲਾਦੇਨ, ਸੁਰਮਾ,ਅੱਤ ਕਰਾਤੀ, ਗੱਭਰੂ ਸਮੇਤ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਗਾਇਕੀ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਨੇ। ਪੰਜਾਬੀ ਫ਼ਿਲਮਾਂ ਦੇ ਨਾਲ ਉਹ ਹਿੰਦੀ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ-2’ ‘ਚ ਨਜ਼ਰ ਆਉਣਗੇ। ਪਿਛਲੇ ਸਾਲ ਉਹ ਬਿੰਨੂ ਢਿਲੋਂ ਅਤੇ ਗੁਰਨਾਮ ਭੁੱਲਰ ਦੇ ਨਾਲ ਫ਼ਿਲਮ ‘ਫੁੱਫੜ ਜੀ’ ‘ਚ ਨਜ਼ਰ ਆਏ ਸੀ।

Jassie Gill's New Song Lambo : -

You may also like