ਜੱਸੀ ਗਿੱਲ ਨੇ ਕਾਲਜ ਸਮੇਂ ਦਾ ਵੀਡੀਓ ਕੀਤਾ ਸਾਂਝਾ, ਹਰ ਕਿਸੇ ਨੂੰ ਪਸੰਦ ਆ ਰਿਹਾ ਗਾਇਕ ਦਾ ਅੰਦਾਜ਼

Written by  Shaminder   |  May 26th 2021 05:10 PM  |  Updated: May 26th 2021 05:10 PM

ਜੱਸੀ ਗਿੱਲ ਨੇ ਕਾਲਜ ਸਮੇਂ ਦਾ ਵੀਡੀਓ ਕੀਤਾ ਸਾਂਝਾ, ਹਰ ਕਿਸੇ ਨੂੰ ਪਸੰਦ ਆ ਰਿਹਾ ਗਾਇਕ ਦਾ ਅੰਦਾਜ਼

ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਹ ਵੀਡੀਓ ਉਨ੍ਹਾਂ ਦੇ ਕਾਲਜ ਦੇ ਦਿਨਾਂ ਦਾ ਹੈ ।ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਜੱਸੀ ਗਿੱਲ ਨੇ ਲਿਖਿਆ ਕਿ ਇਹ ਵੀਡੀਓ ਉਨ੍ਹਾਂ ਦੇ ਕਾਲਜ ਦੇ ਸਮੇਂ ਦਾ ਹੈ ।

jassie Image From Jassie Gill Instagram

ਹੋਰ ਪੜ੍ਹੋ : ਕਿਸਾਨਾਂ ਦੇ ਹੱਕ ‘ਚ ਉੱਤਰੇ ਪੰਜਾਬੀ ਕਲਾਕਾਰ, 26 ਮਈ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ 

jassie Image From Jassie Gill Instagram

ਇਹ ਗੀਤ ਦੇ ਬੋਲ ਹਨ ‘ਸਾਡੇ ਵਾਂਗੂੰ ਤੂੰ ਵੀ ਕੱਲਾ ਰੋਇਆ ਕਰੇਂਗਾ’ ਇਸ ਵੀਡੀਓ ਨੂੰ ਜੱਸੀ ਗਿੱਲ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ । ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Jassie gill Image From Jassie Gill Instagram

ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣਾ ਮੁਕਾਮ ਹਾਸਲ ਕਰਨ ਦੇ ਲਈ ਕਰੜੀ ਮਿਹਨਤ ਕੀਤੀ ਹੈ ਅਤੇ ਕਾਲਜ ਸਮੇਂ ਤੋਂ ਹੀ ਉਨ੍ਹਾਂ ਨੂੰ ਗਾਉਣ ਦਾ ਸ਼ੌਂਕ ਸੀ । ਉਨ੍ਹਾਂ ਦਾ ਇਹ ਵੀਡੀਓ ਵੀ ਕਾਲਜ ਦੇ ਕਿਸੇ ਯੂਥ ਫੈਸਟੀਵਲ ਦਾ ਲੱਗ ਰਿਹਾ ਹੈ ।

 

View this post on Instagram

 

A post shared by Jassie Gill (@jassie.gill)

ਜੱਸੀ ਗਿੱਲ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਹੁਣ ਤੱਕ ਉਹ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਦਿਖਾਈ ਦਿੱਤੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network