ਰੋਜਸ ਕੌਰ ਗਿੱਲ ਆਪਣੇ ਪਿਤਾ ਜੱਸੀ ਗਿੱਲ ਦੇ ਰੱਖੜੀ ਬੰਨਦੀ ਆਈ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਧੀ ਦੀ ਇਹ ਅੰਦਾਜ਼
ਰੋਜਸ ਕੌਰ ਗਿੱਲ ਆਪਣੇ ਪਿਤਾ ਜੱਸੀ ਗਿੱਲ ਦੇ ਰੱਖੜੀ ਬੰਨਦੀ ਆਈ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਧੀ ਦੀ ਇਹ ਅੰਦਾਜ਼
ਬਾਪੂ ਜ਼ਿਮੀਂਦਾਰ, ਨਿੱਕਲੇ ਕਰੰਟ, ਗੱਭਰੂ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਗਾਇਕ ਜੱਸੀ ਗਿੱਲ (Jassie Gill) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਧੀ ਰਾਣੀ ਦੇ ਨਾਲ ਆਪਣੀ ਵੀਡੀਓਜ਼ ਪੋਸਟ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਧੀ ਰੋਜਸ ਕੌਰ ਗਿੱਲ (roojas kaur gill) ਦੀ ਰੱਖੜੀ (Raksha Bandhan)ਬੰਨਦੀ ਹੋਈ ਦੀ ਤਸਵੀਰਾਂ ਸ਼ੇਅਰ ਕੀਤੀਆਂ ਨੇ।
Image Source: Instagram
ਹੋਰ ਪੜ੍ਹੋ : ਗਾਇਕ ਪਰਮੀਸ਼ ਵਰਮਾ ਨੇ ਰੋਮਾਂਟਿਕ ਤਸਵੀਰ ਪੋਸਟ ਕਰਕੇ ਆਪਣੀ ਮੰਗੇਤਰ ਗੀਤ ਗਰੇਵਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ
Image Source: Instagram
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਰੋਜਸ ਕੌਰ ਗਿੱਲ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਲਿਖਿਆ ਹੈ- ‘Happy Rakshabandhan ❤️ । ਰੋਜਸ ਗਿੱਲ ਜਿਸ ਨੇ ਪੰਜਾਬੀ ਸੂਟ ਪਾਇਆ ਹੋਇਆ ਤੇ ਸਿਰ ਉੱਤੇ ਚੁੰਨੀ ਲਈ ਹੈ। ਉਹ ਆਪਣੇ ਪਾਪਾ ਦੇ ਹੱਥ ਉੱਤੇ ਰੱਖੜੀ ਬੰਨਦੀ ਹੋਈ ਨਜ਼ਰ ਆਈ ਰਹੀ ਹੈ। ਇਸ ਪੋਸਟ ਉੱਤੇ ਵੱਡੀ ਗਿਣਤੀ ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ। ਹੈਪੀ ਰਾਏਕੋਟੀ, ਆਸੀਸ ਕੌਰ, ਜੌਰਡਨ ਸੰਧੂ ਤੇ ਕਈ ਹੋਰ ਕਲਾਕਾਰ ਵੀ ਹਾਰਟ ਵਾਲੇ ਇਮੋਜ਼ੀ ਪੋਸਟ ਕਰ ਚੁੱਕੇ ਨੇ।
Image Source: Instagram
ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ । ਉਹ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਤੇ ਹਿੰਦੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਨੇ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ -2 ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਬਿੰਨੂ ਢਿੱਲੋਂ ਦੀ ਫ਼ਿਲਮ 'ਫੁੱਫੜ ਜੀ' 'ਚ ਸ਼ਿੰਦਾ ਨਾਂਅ ਦੇ ਕਿਰਦਾਰ ਦੇ ਨਾਲ ਨਜ਼ਰ ਆਉਣਗੇ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
