ਜੱਸੀ ਗਿੱਲ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ਦਾ ਨਾਂਅ, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

written by Lajwinder kaur | March 07, 2021

ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਨੇ। ਏਨੀਂ ਦਿਨੀਂ ਉਹ ਕੈਨੇਡਾ ਤੋਂ ਆਪਣੇ ਪਰਿਵਾਰ ਦੇ ਨਾਲ ਪੰਜਾਬ ਆਏ ਹੋਏ ਨੇ। ਬਹੁਤ ਜਲਦ ਉਹ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਆਪਣੇ ਗੀਤ ਦੇ ਟਾਈਟਲ ਤੋਂ ਪਰਦਾ ਚੁੱਕ ਦਿੱਤਾ ਹੈ। ਜੀ ਹਾਂ ਉਹ ਦਿਲਚਸਪ ਟਾਈਟਲ ‘oye hoye hoye’ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆ ਰਹੇ ਨੇ।

inside image of jassie gill new song image source- instagram.com/jassie.gill

ਹੋਰ ਪੜ੍ਹੋ : ਨਿੰਜਾ ਨੂੰ ਦੋਸਤਾਂ ਨੇ ਕੁਝ ਇਸ ਤਰ੍ਹਾਂ ਦਿੱਤਾ ਬਰਥਡੇਅ ਸਰਪ੍ਰਾਈਜ਼, ਗਾਇਕ ਏ ਕੇ ਦੇ ਨਾਲ ਕੇਕ ਕੱਟਦੇ ਆਏ ਨਜ਼ਰ, ਦੇਖੋ ਵੀਡੀਓ

jassie gill new song oye hoye image source- instagram.com/jassie.gill

ਉਨ੍ਹਾਂ ਨੇ ਛੋਟੇ-ਛੋਟੇ ਤਿੰਨ ਵੀਡੀਓ ਕਲਿੱਪ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤੇ ਨੇ ਤੇ ਨਾਲ ਹੀ ਲਿਖਿਆ ਹੈ- ‘ਸੋ ਇਹ ਟਾਈਟਲ ਹੈ #oyehoyehoye.. ਰਿਲੀਜ਼ਿੰਗ 12 ਮਾਰਚ ਨੂੰ । ਨਾਲ ਹੀ ਉਨ੍ਹਾਂ ਨੇ ਇਸ ਗੀਤ ਦੀ ਪੂਰੀ ਟੀਮ ਨੂੰ ਟੈੱਗ ਕੀਤਾ ਹੈ । ਦੱਸ ਦਈਏ ਇਸ ਗੀਤ ‘ਚ ਉਨ੍ਹਾਂ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਵੇਗੀ ਕ੍ਰਿਕੇਟਰ ਯੁਜ਼ਵੇਂਦਰ ਚਾਹਲ ਦੀ ਵਾਈਫ ਧਨਾਸ਼ਰੀ ਵਰਮਾ । ਦਰਸ਼ਕ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ।

inside image of jassie gill with dhanshree verma image source- instagram.com/jassie.gill

ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀ ਸਟਾਰ ਕਲਾਕਾਰ ਨੇ। ਉਹ ਵਧੀਆ ਗਾਇਕ ਹੋਣ ਦੇ ਨਾਲ ਬਾਕਮਾਲ ਦੇ ਐਕਟਰ ਵੀ ਨੇ। ਤਾਂ ਹੀ ਉਹ ਪੰਜਾਬੀ ਫ਼ਿਲਮਾਂ ਦੇ ਨਾਲ ਹਿੰਦੀ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਨੇ।

 

 

View this post on Instagram

 

A post shared by Jassie Gill (@jassie.gill)

0 Comments
0

You may also like