ਜੱਸੀ ਗਿੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਸਾਂਝੀ ਕੀਤੀ ਤਸਵੀਰ

Written by  Lajwinder kaur   |  October 21st 2019 10:19 AM  |  Updated: October 21st 2019 10:19 AM

ਜੱਸੀ ਗਿੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਸਾਂਝੀ ਕੀਤੀ ਤਸਵੀਰ

ਪੰਜਾਬੀ ਗਾਇਕ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਜੀ ਹਾਂ ਉਨ੍ਹਾਂ ਨੇ ਪੀ.ਐੱਮ ਨਰਿੰਦਰ ਮੋਦੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ‘ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਮੌਕਾ ਮਿਲਿਆ..’

ਹੋਰ ਵੇਖੋ:ਤਸਵੀਰ ‘ਚ ਨਜ਼ਰ ਆ ਰਹੇ ਇਹ ਦੋਵੇਂ ਮੁੰਡੇ ਬਾਲੀਵੁੱਡ ਦੇ ਨੇ ਦਿੱਗਜ ਹੀਰੋ, ਪੰਜਾਬ ਨਾਲ ਰੱਖਦੇ ਨੇ ਸਬੰਧ, ਪਹਿਚਾਣੋ ਕੌਣ ਨੇ ਇਹ?

ਇਸ ਤਸਵੀਰ ‘ਚ ਉਨ੍ਹਾਂ ਦੇ ਨਾਲ ਸ਼ਾਹਰੁਖ ਖ਼ਾਨ, ਆਮੀਰ ਖ਼ਾਨ, ਕੰਗਨਾ ਰਣੌਤ, ਜੱਗੂ ਦਾਦਾ ਤੋਂ ਇਲਾਵਾ ਕਈ ਹੋਰ ਬਾਲੀਵੁੱਡ ਦੀਆਂ ਨਾਮੀ ਹਸਤੀਆਂ ਨਜ਼ਰ ਆ ਰਹੀਆਂ ਹਨ। ਇਸ ਤਸਵੀਰ ਉੱਤੇ ਪੰਜ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ ਤੇ ਹਜ਼ਾਰਾਂ ਹੀ ਕਮੈਂਟ ਆ ਚੁੱਕੇ ਹਨ। ਇਸ ਪੋਸਟ ਉੱਤੇ ਪ੍ਰਸ਼ੰਸਕਾਂ ਤੋਂ ਇਲਾਵਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਕਮੈਂਟਸ ਕਰਕੇ ਵਧਾਈ ਦਿੱਤੀ ਹੈ।

ਗੱਲ ਕਰੀਏ ਜੱਸੀ ਗਿੱਲ ਦੀ ਤਾਂ ਉਹ ਬਾਲੀਵੁੱਡ ਫ਼ਿਲਮ ‘ਪੰਗਾ’ ‘ਚ ਅਦਾਕਾਰਾ ਕੰਗਨਾ ਰਣੌਤ ਨਾਲ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਨ੍ਹਾਂ ਦਾ ਹਾਲ ਹੀ 'ਚ ਨਵਾਂ ਗੀਤ ‘ਔਕਾਤ’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network