ਜੱਸੀ ਗਿੱਲ ਲੈ ਕੇ ਆ ਰਹੇ ਨੇ ਨਵਾਂ ਗੀਤ ‘Pyaar Mangdi’, ਪੋਸਟਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | September 08, 2020

ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਨਵੇਂ ਗੀਤ ਪਿਆਰ ਮੰਗੀ (Pyaar Mangdi) ਦਾ ਐਲਾਨ ਕਰ ਦਿੱਤਾ ਹੈ । ਉਨ੍ਹਾਂ ਨੇ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਸ਼ੇਅਰ ਕਰ ਦਿੱਤਾ ਗਿਆ ਹੈ । ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਹੈਪੀ ਰਾਏਕੋਟੀ ਨੇ ਲਿਖੇ ਤੇ ਮਿਊਜ਼ਿਕ Avvy Sra ਦਾ ਹੋਵੇਗਾ । ਗਾਣੇ ਦਾ ਵੀਡੀਓ ਰਾਹੁਲ ਚਾਹਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ਦੇ ਪੋਸਟਰ ਤੇ ਜੱਸੀ ਗਿੱਲ ਦੀ ਡੈਸ਼ਿੰਗ ਲੁੱਕ ਦੇਖਣ ਨੂੰ ਮਿਲ ਰਹੀ ਹੈ । ਫੈਨਜ਼ ਨੂੰ ਇਹ ਪੋਸਟਰ ਬਹੁਤ ਪਸੰਦ ਆ ਰਿਹਾ ਹੈ । ਕੁਝ ਹੀ ਸਮੇਂ ‘ਚ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਪੰਜਾਬੀ ਤੇ ਹਿੰਦੀ ਫ਼ਿਲਮਾਂ ‘ਚ ਵੀ ਉਹ ਕਾਫੀ ਸਰਗਰਮ ਨੇ । ਉਹ ਅਖੀਰਲੀ ਵਾਰ ਕੰਗਨਾ ਰਣੌਤ ਦੇ ਨਾਲ ਪੰਗਾ ਫ਼ਿਲਮ ‘ਚ ਨਜ਼ਰ ਆਏ ਸਨ ।

0 Comments
0

You may also like