Advertisment

ਜੱਸੀ ਗਿੱਲ ਦੀ ਧੀ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

author-image
By Shaminder
New Update
ਜੱਸੀ ਗਿੱਲ ਦੀ ਧੀ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
Advertisment
ਜੱਸੀ ਗਿੱਲ ਦੀ ਆਪਣੀ ਧੀ ਰੋਜਸ ਗਿੱਲ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਉਹ ਆਪਣੀ ਧੀ ਦੇ ਨਾਲ ਕਾਫੀ ਖੁਸ਼ ਵਿਖਾਈ ਦੇ ਰਹੇ ਨੇ । ਜੱਸੀ ਗਿੱਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀ ਧੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ਅਤੇ ਹੁਣ ਉਨ੍ਹਾਂ ਦੀ ਇਹ ਤਸਵੀਰ ਖੂਬ ਵਾਇਰਲ ਹੋ ਰਹੀ ਹੈ । https://www.instagram.com/p/CDyOByYFywA/ ਜੱਸੀ ਗਿੱਲ ਦੇ ਵਰਕ ਫਰੰੇਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਪਿੱਛੇ ਜਿਹੇ ਕੰਗਨਾ ਰਣੌਤ ਦੇ ਨਾਲ ਆਈ ਉਨ੍ਹਾਂ ਦੀ ਫ਼ਿਲਮ ‘ਪੰਗਾ’ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ । https://www.instagram.com/p/CCFuShJg_gp/ ਇਸ ਦੇ ਨਾਲ ਹੀ ਸੋਨਾਕਸ਼ੀ ਸਿਨ੍ਹਾ ਦੇ ਨਾਲ ਵੀ ਉਨ੍ਹਾਂ ਨੇ ਆਪਣੀ ਅਦਾਕਾਰੀ ਦਾ ਜਲਵਾ ਵਿਖਾਇਆ ਸੀ । ਜੱਸੀ ਗਿੱਲ ਨੇ ਇਸ ਖੇਤਰ ‘ਚ ਆਉਣ ਲਈ ਲੰਮਾ ਸੰਘਰਸ਼ ਕੀਤਾ ਅਤੇ ਸਖਤ ਮਿਹਨਤ ਕੀਤੀ । ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਏਨਾ ਤੈਨੂੰ ਚਾਹੁੰਦੀ ਆਂ’ ਕਾਫੀ ਮਕਬੂਲ ਹੋਇਆ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment