
ਪੁਖਰਾਜ ਭੱਲਾ (Pukhraj Bhalla)ਨੇ ਬੀਤੇ ਦਿਨੀਂ ਆਪਣੀ ਵੈਡਿੰਗ ਐਨੀਵਰਸਰੀ ਮਨਾਈ । ਇਸ ਮੌਕੇ ਉਨ੍ਹਾਂ ਨੇ ਆਪਣੇ ਦੋਸਤਾਂ ਦੇ ਨਾਲ ਖੂਬ ਮਸਤੀ ਕੀਤੀ । ਜਿਸ ਦਾ ਇੱਕ ਵੀਡੀਓ ਜਸਵਿੰਦਰ ਭੱਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜਸਵਿੰਦਰ ਭੱਲਾ ਦਾ ਪੁੱਤਰ ਪੁਖਰਾਜ ਭੱਲਾ ਆਪਣੀ ਪਤਨੀ ਦੀਸ਼ੂ ਸਿੱਧੂ ਦੇ ਨਾਲ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ । ਪੁਖਰਾਜ ਭੱਲਾ ਦਾ ਵਿਆਹ ਬੀਤੇ ਸਾਲ ਨਵੰਬਰ ‘ਚ ਹੋਇਆ ਸੀ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।

ਹੋਰ ਪੜ੍ਹੋ : ਆਪਣੇ ਅੰਨ੍ਹੇ ਮਾਪਿਆਂ ਦੀ ਦੇਖਭਾਲ ਕਰਦੀ ਨਜ਼ਰ ਆਈ ਛੋਟੀ ਬੱਚੀ, ਸੋਸ਼ਲ ਮੀਡੀਆ ‘ਤੇ ਵੀਡੀਓ ਵੇਖ ਲੋਕਾਂ ਨੇ ਕਿਹਾ ‘ਬੇਟੀ ਹੋ ਤੋ ਐਸੀ’
ਜਸਵਿੰਦਰ ਭੱਲਾ ਦਾ ਪੁੱਤਰ ਪੁਖਰਾਜ ਭੱਲਾ ਵੀ ਆਪਣੇ ਪਿਤਾ ਵਾਂਗ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕਿਆ ਹੈ । ਉਸ ਨੇ ਆਪਣੀ ਆਵਾਜ਼ ‘ਚ ਹੁਣ ਤੱਕ ਕਈ ਗੀਤ ਵੀ ਕੱਢੇ ਹਨ ।

ਜਸਵਿੰਦਰ ਭੱਲਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕਰ ਰਹੇ ਹਨ ।ਹਾਲ ਹੀ ‘ਚ ਉਨ੍ਹਾਂ ਨੇ ਇੱਕ ਫ਼ਿਲਮ ਦੀ ਸ਼ੂਟਿੰਗ ਵਿਦੇਸ਼ ‘ਚ ਪੂਰੀ ਕੀਤੀ ਹੈ, ਜਿਸ ‘ਚ ਉਨ੍ਹਾਂ ਦੇ ਨਾਲ ਗਿੱਪੀ ਗਰੇਵਾਲ ਵੀ ਨਜ਼ਰ ਆਉਣਗੇ।
View this post on Instagram