ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਜਤਿੰਦਰ ਸਿੰਘ ਦੀ ਆਵਾਜ਼ ‘ਚ ਨਵਾਂ ਗੀਤ ‘ਗਰਾਰੀਬਾਜ਼’

Written by  Shaminder   |  August 17th 2021 04:29 PM  |  Updated: August 17th 2021 04:31 PM

ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਜਤਿੰਦਰ ਸਿੰਘ ਦੀ ਆਵਾਜ਼ ‘ਚ ਨਵਾਂ ਗੀਤ ‘ਗਰਾਰੀਬਾਜ਼’

ਪੀਟੀਸੀ ਪੰਜਾਬੀ ‘ਤੇ ਜਤਿੰਦਰ ਸਿੰਘ (Jatinder Singh) ਦੀ ਆਵਾਜ਼ ‘ਚ ਗੀਤ (Song ) ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦਾ ਵਰਲਡ ਪ੍ਰੀਮੀਅਰ 19  ਅਗਸਤ, ਦਿਨ ਵੀਰਵਾਰ ਨੂੰ ਕੀਤਾ ਜਾਵੇਗਾ । ਇਸ ਗੀਤ ਦੇ ਬੋਲ ਪ੍ਰੀਤ ਸਿੱਧੂ ਪੁਰੀਆ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਜੱਗੀ ਗਿੱਲ ਦਾ ਹੋਵੇਗਾ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ‘ਤੇ ਤੁਸੀਂ ਸੁਣ ਸਕਦੇ ਹੋ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਵੀ ਸੁਣ ਸਕਦੇ ਹੋ ।

Jatinder Singh,,-min

ਹੋਰ ਪੜ੍ਹੋ : ਦਲਿਤ ਭਾਈਚਾਰੇ ਖਿਲਾਫ ਟਿੱਪਣੀ ਕਰਨ ਦੇ ਇਲਜ਼ਾਮ ਵਿੱਚ ਅਦਾਕਾਰਾ ਮੀਰਾ ਮਿਥੁਨ ਗ੍ਰਿਫਤਾਰ

ਇਸ ਗੀਤ ਨੂੰ ‘ਗਰਾਰੀਬਾਜ਼’ ਨਾਂਅ ਦੇ ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਪੀਟੀਸੀ ਪੰਜਾਬੀ ‘ਤੇ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

jatinder singh,, ..-min

ਤੁਸੀਂ ਵੀ ਆਪਣੇ ਟੈਲੇਂਟ ਨੂੰ ਦੇਸ਼ ਦੁਨੀਆ ਤੱਕ ਪਹੁੰਚਾਉਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ‘ਤੇ ਆਪਣੇ ਗੀਤ ਰਿਲੀਜ਼ ਕਰਵਾ ਸਕਦੇ ਹੋ ।  ਦੱਸ ਦਈਏ ਕਿ ਪੀਟੀਸੀ ਪੰਜਾਬੀ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੇਸ਼ ਦੁਨੀਆ ਦੇ ਕੋਨੇ ਕੋਨੇ ਤੱਕ ਪਹੁੰਚਾ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਮਿਆਰੀ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ । ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network