ਜੈ ਭਾਨੁਸ਼ਾਲੀ ਨੇ ਆਪਣੀ ਧੀ ਤਾਰਾ ਦੇ ਨਾਲ ਪੰਜਾਬੀ ਗੀਤ ਉੱਤੇ ਬਣਾਇਆ ਵੀਡੀਓ, ਖੂਬ ਸ਼ੇਅਰ ਹੋ ਰਿਹਾ ਹੈ ਇੰਟਰਨੈੱਟ ‘ਤੇ
ਟੀਵੀ ਜਗਤ ਦੀ ਖ਼ੂਬਸੂਰਤ ਜੋੜੀ ਜੈ ਭਾਨੁਸ਼ਾਲੀ ਅਤੇ ਮਾਹੀ ਵਿੱਜ ਜਿਸ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ ।
View this post on Instagram
Koi itne pyaar se kaise dekh sakta hain? #reels @tarajaymahhi falling in love again
ਹੋਰ ਵੇਖੋ: ਇਸ ਜਾਨਵਰ ਦੀ ਨਕਲ ਕਰਨੀ ਸ਼ਿੰਦੇ ਨੂੰ ਪਈ ਭਾਰੀ, ਜ਼ਰੀਨ ਖ਼ਾਨ ਨੇ ਵੀ ਕਮੈਂਟ ਕਰਕੇ ਆਖੀ ਇਹ ਗੱਲ
ਅਦਾਕਾਰ ਜੈ ਭਾਨੁਸ਼ਾਲੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਦਾ ਇੱਕ ਵੀਡੀਓ ਇੰਟਰਨੈੱਟ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਜੈ ਭਾਨੁਸ਼ਾਲੀ ਆਪਣੀ ਬੇਟੀ ਤਾਰਾ ਦੇ ਨਾਲ ਦਿਖਾਈ ਦੇ ਰਹੇ ਨੇ । ਇਸ ਵੀਡੀਓ ‘ਚ ਪੰਜਾਬੀ ਸਿੰਗਰ ਅਖਿਲ ਦਾ ਦੁਨੀਆ ਗੀਤ ਵੱਜ ਰਿਹਾ ਹੈ ਤੇ ਅਦਾਕਾਰ ਆਪਣੀ ਬੇਟੀ ਦੇ ਨਾਲ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਇਹ ਕਿਊਟ ਵੀਡੀਓ ਖੂਬ ਪਸੰਦ ਆ ਰਹੀ ਹੈ ।
ਜੈ ਭਾਨੁਸ਼ਾਲੀ ਅਤੇ ਉਨ੍ਹਾਂ ਦੀ ਪਤਨੀ ਮਾਹੀ ਵਿੱਜ ਦੀ ਗੱਲ ਕੀਤੀ ਜਾਵੇ ਤਾਂ ਦੋਵੇਂ ਟੀਵੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹਨ ਅਤੇ ਅਕਸਰ ਆਪਣੇ ਤਿੰਨੋ ਬੱਚਿਆਂ ਦੀਆਂ ਕਿਊਟ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ ।