ਜੈ ਰੰਧਾਵਾ ਨੂੰ ਲੱਗਿਆ ਵੱਡਾ ਝਟਕਾ, ਫ਼ਿਲਮ ‘ਸ਼ੂਟਰ’ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਇਹ ਅਹਿਮ ਫ਼ੈਸਲਾ

Written by  Lajwinder kaur   |  February 09th 2020 11:36 AM  |  Updated: February 09th 2020 11:36 AM

ਜੈ ਰੰਧਾਵਾ ਨੂੰ ਲੱਗਿਆ ਵੱਡਾ ਝਟਕਾ, ਫ਼ਿਲਮ ‘ਸ਼ੂਟਰ’ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਇਹ ਅਹਿਮ ਫ਼ੈਸਲਾ

ਪੰਜਾਬੀ ਗਾਇਕੀ ਤੋਂ ਅਦਾਕਾਰੀ ‘ਚ ਕਦਮ ਰੱਖਣ ਜਾ ਰਹੇ ਜੈ ਰੰਧਾਵਾ ਨੂੰ ਵੱਡਾ ਝਟਕਾ ਲੱਗਿਆ ਹੈ। ਜੀ ਹਾਂ ਮੀਡੀਆ ਰਿਪੋਰਟਸ ਦੇ ਅਨੁਸਾਰ ਪੰਜਾਬ ਸਰਕਾਰ ਨੇ ਸ਼ੂਟਰ ਫ਼ਿਲਮ ਦੀ ਰਿਲੀਜ਼ ਉੱਤੇ ਰੋਕ ਲਗਾਉਣ ਦੇ ਹੁਕਮ ਦੇ ਦਿੱਤੇ ਨੇ।

View this post on Instagram

 

ਬਾਬਾ ਭਲੀ ਕਰੇ♥️

A post shared by Jayy Randhawa (SHOOTER) (@jayyrandhawa) on

ਹੋਰ ਵੇਖੋ:ਅਮਰਿੰਦਰ ਗਿੱਲ ਨੇ ‘ਚੱਲ ਮੇਰਾ ਪੁੱਤ 2’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਦੱਸ ਦਈਏ ਇਹ ਫ਼ਿਲਮ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ‘ਤੇ ਬਣੀ ਗਈ ਸੀ। ਦਰਅਸਲ, ਪੰਜਾਬ ਸਰਕਾਰ ਨੇ ਇਸ ਫ਼ਿਲਮ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਲਮ ‘ਤੇ ਬੈਨ ਲਗਾਉਣ ਦੇ ਹੁਕਮ ਦੇ ਦਿੱਤੇ ਹਨ। ਫ਼ਿਲਮ ਜ਼ਰੀਏ ਹਿੰਸਾ, ਅਪਰਾਧ ਅਤੇ ਗੈਂਗਸਟਰ ਕਲਚਰ ਨੂੰ ਵਧਾਵਾ ਦੇਣ ਦੇ ਇਲਜ਼ਾਮ ਲੱਗ ਰਹੇ ਹਨ। ਇਸ ਦੌਰਾਨ ਸੀ.ਐੱਮ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਫ਼ਿਲਮ ਨਾਲ ਜੁੜੇ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।

ਇਸ ਫ਼ਿਲਮ ‘ਚ ਮੁੱਖ ਭੂਮਿਕਾ ‘ਚ ਨਜ਼ਰ ਆ ਰਹੇ ਸਨ ਜੈ ਰੰਧਾਵਾ। ਫ਼ਿਲਮ ‘ਚ ਵੱਡਾ ਗਰੇਵਾਲ, ਕਨਿਕਾ ਮਾਨ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਵੀ ਸ਼ਾਮਿਲ ਸਨ। ਇਸ ਨੂੰ ਕੇਵੀ ਢਿੱਲੋਂ, ਖੁਸ਼ ਪਰਮਾਰ, ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਗਿਆ ਸੀ। ਫ਼ਿਲਮ ਦੀ ਕਹਾਣੀ ਵਾਹਿਦ ਬ੍ਰਦਰਸ ਨੇ ਲਿਖੀ ਸੀ। ਇਹ ਫ਼ਿਲਮ 21 ਫਰਵਰੀ ਨੂੰ ਰਿਲੀਜ਼ ਹੋਣੀ ਸੀ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network