ਜੈ ਰੰਧਾਵਾ ਦੀ ਆਉਣ ਵਾਲੀ ਫ਼ਿਲਮ ‘ਚੋਬਰ’ ਦਾ ਦੂਜਾ ਟ੍ਰੇਲਰ ਹੋਇਆ ਰਿਲੀਜ਼, ਛਾਇਆ ਟ੍ਰੈਂਡਿੰਗ ‘ਚ, ਦੇਖੋ ਵੀਡੀਓ

written by Lajwinder kaur | November 02, 2022 07:07pm

Chobbar Trailer 2 : ਪੰਜਾਬੀ ਮਾਡਲ, ਗਾਇਕ ਤੇ ਐਕਟਰ ਜੈ ਰੰਧਾਵਾ ਇੱਕ ਵਾਰ ਫਿਰ ਤੋਂ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲ ਉੱਤੇ ਛਾਪ ਛੱਡਣ ਲਈ ਤਿਆਰ ਨੇ। ‘ਸ਼ੂਟਰ’ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਉਹ ਫ਼ਿਲਮੀ ਜਗਤ ‘ਚ ਕਾਫੀ ਐਕਟਿਵ ਹਨ। ਉਹ ਬਹੁਤ ਜਲਦ ਆਪਣੀ ਨਵੀਂ ਫ਼ਿਲਮ ਚੋਬਰ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਅਜਿਹੇ ਵਿੱਚ ਫ਼ਿਲਮ ਦਾ ਸ਼ਾਨਦਾਰ ਦੂਜਾ ਟ੍ਰੇਲਰ ਵੀ ਰਿਲੀਜ਼ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : ਪੁੱਤਰ ਦੀ ਵੈਡਿੰਗ ਰਿਸੈਪਸ਼ਨ ਪਾਰਟੀ ‘ਚ ਗਾਇਕਾ ਕਮਲਜੀਤ ਨੀਰੂ ਨੇ ਆਪਣੇ ਗੀਤਾਂ ਦੇ ਨਾਲ ਬੰਨੇ ਰੰਗ, ਕਈ ਹੋਰ ਪੰਜਾਬੀ ਗਾਇਕ ਵੀ ਆਏ ਨਜ਼ਰ

Jayy Randhawa image image source: youtube 

ਐਕਸ਼ਨ, ਸਸਪੈਂਸ ਤੇ ਦਮਦਾਰ ਡਾਇਲਾਗਜ਼ ਨਾਲ ਭਰਿਆ ਚੋਬਰ ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਿਹਾ ਹੈ। ਜਿਸ ਕਰਕੇ ਇਹ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ। ਦੂਜੇ ਟ੍ਰੇਲਰ 'ਚ ਦਿਖਾਇਆ ਗਿਆ ਹੈ ਕਿ ਜੈ ਰੰਧਾਵਾ ਬੈਂਕ ਲੁੱਟਣ ਦੀ ਸਕੀਮ ਬਣਾ ਰਹੇ ਹਨ। ਦੂਜਾ ਟ੍ਰੇਲਰ ਐਕਸ਼ਨ ਦੇ ਨਾਲ ਭਰਿਆ ਹੋਇਆ ਹੈ। ਜੈ ਰੰਧਾਵਾ ਅਤੇ ਦ੍ਰਿਸ਼ਟੀ ਤਲਵਾਰ ਇਸ ਫ਼ਿਲਮ ਵਿੱਚ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ।

chobbar trailer 2 Drishti Talwar image source: youtube

ਮਨੀਸ਼ ਭੱਟ ਨੇ ਇਸ ਫ਼ਿਲਮ ਦਾ ਨਿਰਦੇਸ਼ਨ ਕੀਤਾ ਹੈ।  ਧੀਰਜ ਰਤਨ ਤੇ ਗੁਰਪ੍ਰੀਤ ਭੁੱਲਰ ਨੇ ਇਸ ਫ਼ਿਲਮ ਦੀ ਕਹਾਣੀ ਲਿਖੀ ਹੈ। ਇਹ ਫ਼ਿਲਮ 11 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦਈਏ ਜੈ ਰੰਧਾਵਾ ਨੇ ਸ਼ੂਟਰ ਫ਼ਿਲਮ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਸੀ। ਇਸ ਤੋਂ ਪਹਿਲਾਂ ਕਈ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਈ ਗੀਤ ਜਿਵੇਂ ਸਟਾਰ, ਦੀਵਾਨਾ, BY GOD, ਨੇਚਰ, ਗੋਰੀਏ, ਫਿਤੂਰ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

chobbar trailer 2 on trending image source: youtube

You may also like