ਮਾਂ ਬੋਲੀ ਪੰਜਾਬੀ ਲਈ ਕੁਝ ਨਵਾਂ ਕਰਨ ਜਾ ਰਹੇ ਨੇ ਜੈਜ਼ੀ ਬੀ,ਵੇਖੋ ਕਿਵੇਂ
ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜੈਜ਼ੀ ਬੀ ਮਾਂ ਬੋਲੀ ਨੂੰ ਸਮਰਪਿਤ ਇੱਕ ਨਵਾਂ ਗੀਤ ਆਪਣੇ ਫੈਨਸ ਲਈ ਲੈ ਕੇ ਆ ਰਹੇ ਨੇ । ਮਾਂ ਬੋਲੀ ਨਾਂਅ ਦੇ ਟਾਈਟਲ ਹੇਠ ਜੈਜ਼ੀ ਬੀ ਇਸ ਨਵੇਂ ਗੀਤ ਨੂੰ ਕੱਢਣ ਜਾ ਰਹੇ ਨੇ । ਇਸ ਤੋਂ ਪਹਿਲਾਂ ਜੈਜ਼ੀ ਬੀ ਦੇ ਉੱਡਣੇ ਸਪੋਲੀਏ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਹੁਣ ਜੈਜ਼ੀ ਬੀ ਮਾਂ ਬੋਲੀ ਨੂੰ ਸਮਰਪਿਤ ਇਹ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ 'ਚ ਉਹ ਬਿਲਕੁਲ ਨਵੇਂ ਅਤੇ ਵੱਖਰੇ ਅੰਦਾਜ਼ 'ਚ ਨਜ਼ਰ ਆਉਣਗੇ ।
ਹੋਰ ਵੇਖੋ:ਪੁਲਵਾਮਾ ਹਮਲੇ ਤੋਂ ਬਾਅਦ ਸਲਮਾਨ ਖਾਨ ਨੇ ਪਾਕਿਸਤਾਨੀ ਕਲਾਕਾਰ ਨੂੰ ਦਿਖਾਇਆ ਬਾਹਰ ਦਾ ਰਸਤਾ
https://www.instagram.com/p/BuB2n7nlvjP/
ਜੈਜ਼ੀ ਬੀ ਇੱਕ ਅਜਿਹੇ ਗਾਇਕ ਨੇ ਜਿਨ੍ਹਾਂ ਨੇ ਆਪਣੇ ਗੀਤਾਂ ਅਤੇ ਭੰਗੜੇ ਰਾਹੀਂ ਦੁਨੀਆਂ ਦੇ ਹਰ ਕੋਨੇ ‘ਚ ਆਪਣੀ ਵੱਖਰੀ ਪਛਾਣ ਬਣਾਈ ਹੈ । ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਨੇ ਅਤੇ ਇੱਕ ਤੋਂ ਬਾਅਦ ਇੱਕ ਕਈ ਹਿੱਟ ਗੀਤ ਦੇ ਰਹੇ ਨੇ ।