
Jazzy B shares emotional note: ਪੰਜਾਬੀ ਗਾਇਕ ਜੈਜ਼ੀ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਹਾਲ ਹੀ ‘ਚ ਜੈਜ਼ੀ ਬੀ ਕਾਫੀ ਸਮੇਂ ਤੋਂ ਬਾਅਦ ਵੱਡੇ ਪਰਦੇ ਉੱਤੇ ਨਜ਼ਰ ਆਏ ਨੇ। ਉਹ ਪੰਜਾਬੀ ਫ਼ਿਲਮ ਸਨੋਅਮੈਨ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਗਾਇਕ ਜੈਜ਼ੀ ਬੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਮਰਹੂਮ ਮਾਂ ਨੂੰ ਯਾਦ ਕਰਦੇ ਹੋਏ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ।
ਹੋਰ ਪੜ੍ਹੋ : 'ਮਹਾਦੇਵ' ਫੇਮ ਮੋਹਿਤ ਰੈਨਾ ਨੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਡਿਲੀਟ, ਕੀ ਵਿਆਹੁਤਾ ਜੀਵਨ ‘ਚ ਆਈ ਦਰਾੜ?

ਗਾਇਕ ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਮਾਂ ਦੇ ਨਾਲ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਯਕੀਨ ਨਹੀਂ ਹੋ ਰਿਹਾ ਕਿ 13 ਸਾਲ ਹੋ ਗਏ ਹਨ 😢 ਮਿਸ ਯੂ ਮੰਮੀ’ । ਇਸ ਪੋਸਟ ਉੱਤੇ ਪੰਜਾਬੀ ਕਲਾਕਾਰ ਵੀ ਕਮੈਂਟ ਕਰਕੇ ਜੈਜ਼ੀ ਬੀ ਨੂੰ ਹੌਸਲਾ ਦੇ ਰਹੇ ਹਨ। ਗਾਇਕ ਜੱਸੀ ਸਿੱਧੂ ਨੇ ਲਿਖਿਆ ਹੈ- ‘ਵਾਹਿਗੁਰੂ ਵੀਰੇ...ਦਰਦ ਕਦੇ ਵੀ ਖਤਮ ਨਹੀਂ ਹੁੰਦਾ ਹੈ...ਉਨ੍ਹਾਂ ਨੂੰ ਆਪਣੇ ਪੁੱਤਰ ਉੱਤੇ ਮਾਣ ਹੁੰਦਾ ਹੋਵੇਗਾ’। ਉੱਧਰ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਜੇ ਗੱਲ ਕਰੀਏ ਜੈਜ਼ੀ ਬੀ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਜਿਵੇਂ ‘ਜੱਟ ਦਾ ਫਲੈਗ’, ‘ਮਿਸ ਕਰਦਾ’, ‘ਦਿਲ ਲੁੱਟਿਆ’, ‘ਵਨ ਮਿਲੀਅਨ’, ‘ਜਵਾਨੀ’ ਵਰਗੇ ਕਈ ਗੀਤ ਸ਼ਾਮਿਲ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਗੀਤ ਗਾ ਚੁੱਕੇ ਹਨ। ਦਰਸ਼ਕਾਂ ਵੱਲੋਂ ਉਨ੍ਹਾਂ ਦੇ ਗੀਤਾਂ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ । ਫੈਨਜ਼ ਵੀ ਜੈਜ਼ੀ ਬੀ ਦੇ ਗੀਤਾਂ ਦੀ ਉਡੀਕ ਕਰਦੇ ਰਹਿੰਦੇ ਹਨ।

View this post on Instagram