ਜੈਜ਼ੀ ਬੀ ਨੇ ਆਪਣੀ ਭੈਣ ਦੀ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਜਨਮਦਿਨ ਦੀ ਵਧਾਈ, ਪਰਮਾਤਮਾ ਅੱਗੇ ਚੜ੍ਹਦੀ ਕਲਾ ‘ਚ ਰੱਖਣ ਲਈ ਕੀਤੀ ਅਰਦਾਸ

written by Lajwinder kaur | April 12, 2021 10:45am

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਜੈਜ਼ੀ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਖੁਸ਼ਨੁਮਾ ਪਲਾਂ ਨੂੰ ਪ੍ਰਸ਼ੰਸਕਾਂ ਦੇ ਨਾਲ ਜ਼ਰੂਰ ਸਾਂਝਾ ਕਰਦੇ ਨੇ। ਜੈਜ਼ੀ ਬੀ ਨੇ ਆਪਣੀ ਭੈਣ ਨੂੰ ਜਨਮਦਿਨ ਦੀ ਵਧਾਈ ਦਿੰਦੀ ਹੋਏ ਇੱਕ ਪਿਆਰੀ ਜਿਹੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਪੋਸਟ ਕੀਤੀ ਹੈ।

image of jazzy b

ਹੋਰ ਪੜ੍ਹੋ : ਸਿੰਮੀ ਚਾਹਲ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਐਕਟਰੈੱਸ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ

jazzy b with sister and wished her happy birthday

ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਜੈਜ਼ੀ ਬੀ ਨੇ ਲਿਖਿਆ ਹੈ- ‘ਹੈਪੀ ਬਰਥਡੇਅ ਭੈਣ..ਮਾਲਕ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ ਜੀ’ । ਇਸ ਪੋਸਟ ਉੱਤੇ ਮੋਨਿਕਾ ਗਿੱਲ, ਯੁੱਧਵੀਰ ਮਾਣਕ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਤੋਂ ਇਲਾਵਾ ਪ੍ਰਸ਼ੰਸਕ ਵੀ ਕਮੈਂਟ ਕਰਕੇ ਜੈਜ਼ੀ ਬੀ ਦੀ ਭੈਣ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।

comments of jazzy b's sister's birthday

ਜੇ ਗੱਲ ਕਰੀਏ ਜੈਜ਼ੀ ਬੀ ਦੇ ਵਰਕ ਫਰੰਟ ਦੀ ਤਾਂ ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫ਼ਿਲਮ ਸਨੋਅਮੈੱਨ ਦੀ ਸ਼ੂਟਿੰਗ ਪੂਰੀ ਹੋਈ ਹੈ। ਬਹੁਤ ਜਲਦ ਇੱਕ ਫਿਰ ਤੋਂ ਉਹ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਉੱਤੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਨੇ। ਉਹ ਦਿੱਲੀ ਕਿਸਾਨੀ ਮੋਰਚੇ ‘ਚ ਵੀ ਆਪਣੀ ਹਾਜ਼ਰੀ ਲਗਵਾ ਕੇ ਗਏ ਨੇ। ਇਸ ਤੋਂ ਇਲਾਵਾ ਉਹ ਕੈਨੇਡਾ ‘ਚ ਵੀ ਕਿਸਾਨਾਂ ਦੇ ਹੱਕਾਂ ਲਈ ਹੁੰਦੇ ਪ੍ਰਦਰਸ਼ਨਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਨੇ।

jazzy b at kisani andolan image

 

 

View this post on Instagram

 

A post shared by Jazzy B (@jazzyb)

You may also like