ਜੈਜ਼ੀ ਬੀ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਸਨੋਮੈਨ’ ‘ਚ ਆਉਣਗੇ ਨਜ਼ਰ, ਸਾਂਝਾ ਕੀਤਾ ਮੋਸ਼ਨ ਪੋਸਟਰ

written by Shaminder | November 12, 2022 02:05pm

ਜੈਜ਼ੀ ਬੀ (Jazzy B) ਜਿੱਥੇ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਦਿਲ ਜਿੱਤ ਚੁੱਕੇ ਹਨ। ਹੁਣ ਜਲਦ ਹੀ ਜੈਜ਼ੀ ਬੀ ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਦੀ ਫ਼ਿਲਮ ‘ਸਨੋਮੈਨ’ ‘ਚ ਨਜ਼ਰ ਆਉਣਗੇ । ਇਸ ਦਾ ਇੱਕ ਮੋਸ਼ਨ ਪੋਸਟਰ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਤੋਂ ਪਹਿਲਾਂ ਜੈਜ਼ੀ ਬੀ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ।

jazzy b image From Jazzy b song

ਹੋਰ ਪੜ੍ਹੋ : ਕਰੋੜਾਂ ਦੀ ਮਾਲਕ ਹੈ ਅਦਾਕਾਰਾ ਸੋਨਮ ਬਾਜਵਾ , ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਕਰਦੀ ਸੀ ਇਹ ਕੰਮ

ਪਰ ਕੁਝ ਕੁ ਫ਼ਿਲਮਾਂ ‘ਚ ਛੋਟੇ ਮੋਟੇ ਰੋਲ ਕਰਨ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਤੋਂ ਕਿਨਾਰਾ ਕਰ ਲਿਆ ਸੀ । ਪਰ ਹੁਣ ਮੁੜ ਤੋਂ ਉਹ ਫ਼ਿਲਮ ਇੰਡਸਟਰੀ ‘ਚ ਫ਼ਿਲਮ ‘ਸਨੋਮੈਨ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਦਰਸ਼ਕ ਵੀ ਜੈਜ਼ੀ ਬੀ ਨੂੰ ਮੁੜ ਤੋਂ ਵੱਡੇ ਸਕਰੀਨ ‘ਤੇ ਵੇਖਣ ਲਈ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।

snowman new releasing date

ਹੋਰ ਪੜ੍ਹੋ : ਸਾਨੀਆ ਮਿਰਜ਼ਾ ਅਤੇ ਸ਼ੋਇਬ ਦੇ ਦਰਮਿਆਨ ਇਸ ਵਜ੍ਹਾ ਕਰਕੇ ਹੋਣ ਜਾ ਰਿਹਾ ਤਲਾਕ !

ਹਾਲ ਹੀ ‘ਚ ਜੈਜ਼ੀ ਬੀ ਨੇ ਮਿਊਜ਼ਿਕ ਇੰਡਸਟਰੀ ‘ਚ 29 ਸਾਲ ਪੂਰੇ ਕੀਤੇ ਹਨ । ਜੈਜ਼ੀ ਬੀ ਨੇ ਅਨੇਕਾਂ ਹੀ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਨੂੰ ਭੰਗੜਾ ਕਿੰਗ ਦੇ ਨਾਂਅ ਨਾਲ ਜਾਣਿਆਂ ਜਾਂਦਾ ਹੈ ।

Gippy Grewal ,, image Source : Instagram

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਹ ਪਿਛਲੇ ਲੰਮੇ ਸਮੇਂ ਤੋਂ ਵਿਦੇਸ਼ ‘ਚ ਹੀ ਸੈਟਲ ਹਨ, ਪਰ ਪੰਜਾਬ ਦੀ ਮਿੱਟੀ ਦੇ ਨਾਲ ਉਨ੍ਹਾਂ ਦਾ ਖ਼ਾਸ ਮੋਹ ਹੈ ਅਤੇ ਇੱਥੇ ਅਕਸਰ ਉਹ ਲਾਈਵ ਸ਼ੋਅ ਕਰਦੇ ਰਹਿੰਦੇ ਹਨ ।

 

View this post on Instagram

 

A post shared by Jazzy B (@jazzyb)

 

You may also like