ਜੈਨੀ ਜੌਹਲ ਦਾ ਨਵਾਂ ਗੀਤ ‘ਝਾਂਜਰਾਂ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | November 13, 2021

ਜੈਨੀ ਜੌਹਲ (Jenny Johal)ਦੀ ਆਵਾਜ਼ ‘ਚ ਨਵਾਂ ਗੀਤ ‘ਝਾਂਜਰਾਂ’ (Jhanjran) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਇੱਕ ਮੁਟਿਆਰ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । ਜੋ ਕਿ ਇੱਕ ਗੱਭਰੂ ਨੂੰ ਬਹੁਤ ਹੀ ਜ਼ਿਆਦਾ ਪਿਆਰ ਕਰਦੀ ਹੈ । ਜਿਸ ਕਰਕੇ ਇਸ ਗੱਭਰੂ ਦਾ ਕਿਸੇ ਹੋਰ ਦੇ ਨਾਲ ਕੋਈ ਚੱਕਰ ਨਾ ਹੋਵੇ ਇਸ ਦਾ ਖਿਆਲ ਕਰਕੇ ਵੀ ਡਰ ਜਾਂਦੀ ਹੈ ਅਤੇ ਸ਼ੱਕ ਕਰਦੀ ਰਹਿੰਦੀ ਹੈ ਕਿ ਗੱਂਭਰੂ ਨੇ ਆਪਣੇ ਮਨ ‘ਚ ਕਿਸੇ ਹੋਰ ਨੂੰ ਵਸਾ ਲਿਆ ਹੈ ।ਗੀਤ ‘ਚ ਪਤੀ ਪਤਨੀ ਦੀ ਨੋਕ ਝੋਕ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।

Jenny johal song -min image From jenny johal song

ਹੋਰ ਪੜ੍ਹੋ : ਗਿੱਪੀ ਗਰੇਵਾਲ ਅਤੇ ਤਰਨੁੱਮ ਮਲਿਕ ਦੀ ਆਵਾਜ਼ ‘ਚ ਨਵਾਂ ਗੀਤ ‘ਜਿਗਰੇ’ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਪਸੰਦ

ਇਸ ਗੀਤ ਦੇ ਬੋਲ ਜਗਦੀਪ ਬੰਬ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਿੰਸ ਸੱਗੂ ਨੇ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਜੈਨੀ ਜੌਹਲ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੀ ਹੈ । ਹਾਲ ਹੀ ‘ਚ ਉਸ ਦਾ ਗੀਤ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਅੱਥਰਾ ਸਟਾਈਲ’ ਵੀ ਸਰੋਤਿਆਂ ਨੂੰ ਕਾਫੀ ਪਸੰਦ ਆਇਆ ਸੀ ।ਗਾਇਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Jenny Johal -min image From jenny johal song

ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜੈਨੀ ਜੌਹਲ ਨੇ ‘ਗੋਲਡ ਜੱਟੀ’, ਯਾਰੀ ਜੱਟੀ ਦੀ, ਨਖਰਾ ਸਣੇ ਕਈ ਗੀਤ ਦਿੱਤੇ ਹਨ ।

ਬਲਕਾਰ ਸਿੱਧੂ ਦੇ ਨਾਲ ਉਨ੍ਹਾਂ ਦੇ ਰਿਕ੍ਰਿਏਟ ਕੀਤੇ ਗਏ ਗੀਤ ‘ਮਾਝੇ ਦੀਏ ਮੋਮਬੱਤੀਏ’ ਵੀ ਕਾਫੀ ਫੇਮਸ ਹੋਇਆ ਸੀ । ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਜੈਨੀ ਜੌਹਲ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਨ੍ਹਾਂ ਨੇ ਬੀਤੇ ਦਿਨੀਂ ਭਤੀਜੀ ਦੇ ਨਾਲ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

 

You may also like