‘ਸ਼ਰੀਕ-2’ ਫ਼ਿਲਮ ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼, ਇੱਕ-ਦੂਜੇ ਨੂੰ ਟੱਕਰ ਦਿੰਦੇ ਨਜ਼ਰ ਆ ਰਹੇ ਨੇ ਜਿੰਮੀ ਸ਼ੇਰਗਿੱਲ ਤੇ ਦੇਵ ਖਰੌੜ

written by Lajwinder kaur | September 06, 2021

ਬਾਲੀਵੁੱਡ ਵਾਂਗ ਪਾਲੀਵੁੱਡ ‘ਚ ਵੀ ਸੀਕਵੇਲ ਫ਼ਿਲਮਾਂ ਦਾ ਕਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਜੀ ਹਾਂ ਜਿਸ ਕਰਕੇ ਸਾਲ 2015 ‘ਚ ਆਈ ਫ਼ਿਲਮ ‘ਸ਼ਰੀਕ’ ਦਾ ਵੀ ਸੀਕਵੇਲ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਿਹਾ ਹੈ। ਫ਼ਿਲਮ ਦਾ ਮੋਸ਼ਨ ਪੋਸਟਰ (Shareek 2 Motion Poster) ਰਿਲੀਜ਼ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : ਕਰਤਾਰ ਚੀਮਾ ਦੀ ਆਉਣ ਵਾਲੀ ਨਵੀਂ ਫ਼ਿਲਮ ‘ਥਾਣਾ ਸਦਰ’ ਦਾ ਧਮਾਕੇਦਾਰ, ਰੋਮਾਂਚਕ ਤੇ ਐਕਸ਼ਨ ਦੇ ਨਾਲ ਭਰਿਆ ਟ੍ਰੇਲਰ ਹੋਇਆ ਰਿਲੀਜ਼

inside image of shareek 2 jimmy shergill-min image source- youtube

ਜੋ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ ਕਾਫੀ ਜ਼ਿਆਦਾ ਪਸੰਦ ਵੀ ਕੀਤਾ ਜਾ ਰਿਹਾ ਹੈ। ਯੈਲੋ ਮਿਊਜ਼ਿਕ ਦੇ ਲੇਬਲ ਹੇਠ ਇਸ ਛੋਟੀ ਜਿਹੀ ਝਲਕ ਨੂੰ ਸਾਂਝਾ ਕੀਤਾ ਗਿਆ ਹੈ। ਜਿਸ ‘ਚ ਜਿੰਮੀ ਸ਼ੇਰਗਿੱਲ Jimmy Sheirgill ਤੇ ਦੇਵ ਖਰੌੜ Dev Kharoud ਇੱਕ ਦੂਜੇ ਦੇ ਸਾਹਮਣੇ ਖੜ੍ਹੇ ਹੋਏ ਨਜ਼ਰ ਆ ਰਹੇ ਨੇ। ਇਸ ਵਾਰ ਇਹ ਦੋਵੇਂ ਕਲਾਕਾਰ ਇੱਕ-ਦੂਜੇ ਦੇ ਨਾਲ ਸ਼ਰੀਕਪੁਣਾ ਨਿਭਾਉਂਦੇ ਹੋਏ ਨਜ਼ਰ ਆਉਣਗੇ। ਵੀਡੀਓ ‘ਚ ਯੋਗਰਾਜ ਸਿੰਘ, ਦੇਵ ਖਰੌੜ ਤੇ ਜਿੰਮੀ ਸ਼ੇਰਗਿੱਲ ਦਾ ਵਾਇਸ ਓਵਰ ਸੁਣਨ ਨੂੰ ਮਿਲ ਰਿਹਾ ਹੈ।

inside image of shareek 2 dev kharoud image source- youtube

‘ਸ਼ਰੀਕ-2’ ਫ਼ਿਲਮ ਨੂੰ ਨਵਨੀਅਤ ਸਿੰਘ ਡਾਇਰੈਕਟ ਕਰ ਰਹੇ ਹਨ । ਇੰਦਰਪਾਲ ਸਿੰਘ ਵੱਲੋਂ ਫ਼ਿਲਮ ਦੀ ਕਹਾਣੀ ਨੂੰ ਲਿਖਿਆ ਗਿਆ ਹੈ। ਜਿੰਮੀ ਸ਼ੇਰਗਿੱਲ ਤੇ ਦੇਵ ਖਰੌੜ ਤੋਂ ਇਲਾਵਾ ਯੋਗਰਾਜ ਸਿੰਘ, ਮੁਕੁਲ ਦੇਵ, ਸ਼ਰਨ ਕੌਰ, ਮਹਾਵੀਰ ਭੁੱਲਰ, ਅਮਰ ਨੂਰੀ ਤੋਂ ਇਲਾਵਾ ਕਈ ਹੋਰ ਕਲਾਕਾਰ ਇਸ ਫ਼ਿਲਮ ‘ਚ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ 29 ਅਪ੍ਰੈਲ ਨੂੰ ਰਿਲੀਜ਼ ਹੋਵੇਗੀ।

ਹੋਰ ਪੜ੍ਹੋ : ਨੀਰੂ ਬਾਜਵਾ ਦੇ ਘਰ ਜਸ਼ਨ ਦਾ ਮਾਹੌਲ, ਆਪਣੀ ਵੱਡੀ ਧੀ ਦੇ ਨਾਲ ਨੱਚਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

ਦੱਸ ਦਈਏ ‘ਸ਼ਰੀਕ’ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਕਿਉਂਕਿ ਇਸ ਫ਼ਿਲਮ ਵਿੱਚ ਪੰਜਾਬ ਦੇ ਹਰ ਘਰ ਦੀ ਕਹਾਣੀ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਸੀ । ਫ਼ਿਲਮ ਵਿੱਚ ਦਿਖਾਇਆ ਗਿਆ ਸੀ ਕਿ ਕਿਸ ਤਰ੍ਹਾਂ ਦੋ ਪਰਿਵਾਰ ਜ਼ਮੀਨ ਦੇ ਇੱਕ ਟੁੱਕੜੇ ਲਈ ਇੱਕ ਦੂਜੇ ਦੀ ਜਾਨ ਦੇ ਦੁਸ਼ਮਣ ਬਣ ਜਾਂਦੇ ਹਨ। ਇਹ ਦੂਜਾ ਭਾਗ ਫ਼ਿਲਮ ਦੀ ਕਹਾਣੀ ਨੂੰ ਅੱਗੇ ਤੋਰਦੀ ਹੋਈ ਨਜ਼ਰ ਆਵੇਗੀ।

0 Comments
0

You may also like