ਜਿੰਮੀ ਸ਼ੇਰਗਿੱਲ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਤੋਹਫਾ, ‘ਸ਼ਰੀਕ-2’ ਦੇ ਨਵੇਂ ਪੋਸਟਰ ਨਾਲ ਸਾਂਝੀ ਕੀਤੀ ਫ਼ਿਲਮ ਦੀ ਰਿਲੀਜ਼ ਡੇਟ
ਜਿੰਮੀ ਸ਼ੇਰਗਿੱਲ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਤੋਹਫਾ, ‘ਸ਼ਰੀਕ-2’ ਦੇ ਨਵੇਂ ਪੋਸਟਰ ਨਾਲ ਸਾਂਝੀ ਕੀਤੀ ਫ਼ਿਲਮ ਦੀ ਰਿਲੀਜ਼ ਡੇਟ
ਲਓ ਜੀ ਜਿੰਮ ਸ਼ੇਰਗਿੱਲ ਦੀ ਮੋਸਟ ਅਵੇਟਡ ਫ਼ਿਲਮ ਸ਼ਰੀਕ-2 ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਖੁਸ਼ਖਬਰੀ ਸਾਂਝੀ ਕਰਦੇ ਹੋਏ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ ਤੇ ਨਾਲ ਹੀ ਫ਼ਿਲਮ ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕ ਦਿੱਤਾ ਹੈ।
ਹੋਰ ਪੜ੍ਹੋ : ਗੁਰਨਾਮ ਭੁੱਲਰ ਦਾ ਨਵਾਂ ਰੋਮਾਂਟਿਕ ਗੀਤ ‘Pent Straight’ ਰਿਲੀਜ਼ ਤੋਂ ਬਾਅਦ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਐਕਟਰ ਜਿੰਮੀ ਸ਼ੇਰਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਆਵਦੇ ਲਹੂ ਚੋਂ’ ਨਿਕਲਿਆ ਵੈਰ ਪੁਸ਼ਤਾਂ ਤੱਕ ਬਰਬਾਦ ਕਰ ਦਿੰਦਾ ਹੈ #shareek2’ਤੇ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਬਾਕੀ ਸਟਾਰ ਕਾਸਟ ਨੂੰ ਟੈਗ ਕੀਤਾ ਹੈ। ਫ਼ਿਲਮ ਦਾ ਪੋਸਟਰ ਬਹੁਤ ਹੀ ਸ਼ਾਨਦਾਰ ਹੈ, ਜਿਸ ‘ਤੇ ਜਿੰਮੀ ਸ਼ੇਰਗਿੱਲ, ਦੇਵ ਖਰੌੜ ਤੇ ਨਾਲ ਯੋਗਰਾਜ ਸਿੰਘ ਨਜ਼ਰ ਆ ਰਹੇ ਹਨ। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਉਤਸੁਕਤਾ ਨੂੰ ਬਿਆਨ ਕਰ ਰਹੇ ਹਨ।

‘ਸ਼ਰੀਕ-2’ ਫ਼ਿਲਮ ਨੂੰ ਨਵਨੀਅਤ ਸਿੰਘ ਡਾਇਰੈਕਟ ਕੀਤਾ ਹੈ । ਇੰਦਰਪਾਲ ਸਿੰਘ ਵੱਲੋਂ ਫ਼ਿਲਮ ਦੀ ਕਹਾਣੀ ਨੂੰ ਲਿਖਿਆ ਗਿਆ ਹੈ। ਜਿੰਮੀ ਸ਼ੇਰਗਿੱਲ ਤੇ ਦੇਵ ਖਰੌੜ ਤੋਂ ਇਲਾਵਾ ਯੋਗਰਾਜ ਸਿੰਘ, ਮੁਕੁਲ ਦੇਵ, ਸ਼ਰਨ ਕੌਰ, ਮਹਾਵੀਰ ਭੁੱਲਰ, ਅਮਰ ਨੂਰੀ ਤੋਂ ਇਲਾਵਾ ਕਈ ਹੋਰ ਕਲਾਕਾਰ ਇਸ ਫ਼ਿਲਮ ‘ਚ ਨਜ਼ਰ ਆਉਣਗੇ।
ਹੋਰ ਪੜ੍ਹੋ : ਗ੍ਰੈਮੀ 'ਚ ਰਿੱਕੀ ਕੇਜ ਨੇ ਛੂਹੇ ਗੁਰੂ ਦੇ ਪੈਰ, ਅਦਾਕਾਰਾ ਰਵੀਨਾ ਟੰਡਨ ਨੇ ਕਿਹਾ-ਅੰਤਰਰਾਸ਼ਟਰੀ ਮੰਚ 'ਤੇ ਸਾਡਾ ਸੱਭਿਆਚਾਰ
ਦੱਸ ਦਈਏ ‘ਸ਼ਰੀਕ’ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਕਿਉਂਕਿ ਇਸ ਫ਼ਿਲਮ ਵਿੱਚ ਪੰਜਾਬ ਦੇ ਹਰ ਘਰ ਦੀ ਕਹਾਣੀ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਸੀ । ਫ਼ਿਲਮ ਵਿੱਚ ਦਿਖਾਇਆ ਗਿਆ ਸੀ ਕਿ ਕਿਸ ਤਰ੍ਹਾਂ ਦੋ ਪਰਿਵਾਰ ਜ਼ਮੀਨ ਦੇ ਇੱਕ ਟੁੱਕੜੇ ਲਈ ਇੱਕ ਦੂਜੇ ਦੀ ਜਾਨ ਦੇ ਦੁਸ਼ਮਣ ਬਣ ਜਾਂਦੇ ਹਨ। ਇਹ ਦੂਜਾ ਭਾਗ ਫ਼ਿਲਮ ਦੀ ਕਹਾਣੀ ਨੂੰ ਅੱਗੇ ਤੋਰਦੀ ਹੋਈ ਨਜ਼ਰ ਆਵੇਗੀ। ਇਹ ਫ਼ਿਲਮ ਅਗਲੇ ਸਾਲ 29 ਜੁਲਾਈ,2022 ਨੂੰ ਰਿਲੀਜ਼ ਹੋਵੇਗੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
