ਪਰਮੀਸ਼ ਵਰਮਾ ਦੀਆਂ ‘ਕਲੋਲਾਂ’ ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | December 29, 2019

ਪੰਜਾਬੀ ਅਦਾਕਾਰ ਤੇ ਗਾਇਕ ਪਰਮੀਸ਼ ਵਰਮਾ ਆਪਣੇ ਨਵੇਂ ਗੀਤ ‘ਕਲੋਲਾਂ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਜੀ ਹਾਂ ‘ਜਿੰਦੇ ਮੇਰੀਏ’ ਫ਼ਿਲਮ ਦਾ ਪਹਿਲਾ ਗੀਤ ‘ਕਲੋਲਾਂ’ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਪਰਮੀਸ਼ ਵਰਮਾ ਨੇ ਆਪਣੀ ਮਿੱਠੀ ਆਵਾਜ਼ ‘ਚ ਗਾਇਆ ਹੈ। ਇਹ ਗਾਣੇ ਦੋਸਤੀ, ਪਿਆਰ ਤੇ ਮਸਤੀ ਵਾਲਾ ਹੈ, ਜਿਸ ਨੂੰ ਪਰਮੀਸ਼ ਵਰਮਾ, ਗੋਲਡੀ ਤੇ ਸੋਨਮ ਬਾਜਵਾ ਉੱਤੇ ਫਿਲਮਾਇਆ ਗਿਆ ਹੈ। ਇਸ ਗਾਣੇ ਨੂੰ ਪੀਟੀਸੀ ਪੰਜਾਬੀ, ਪੀਟੀਸੀ ਚੱਕਦੇ ਤੇ ਪੀਟੀਸੀ ਗੋਲਡ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਦਰਸ਼ਕਾਂ ਨੂੰ ਇਹ ਗੀਤ ਖੂਬ ਪਸੰਦ ਆ ਰਿਹਾ ਹੈ।

ਹੋਰ ਵੇਖੋ:‘ਟਾਈਮ ਚੱਕਦਾ’ ਗਾਣੇ ਦੇ ਆਡੀਓ ਦੀ ਸਫਲਤਾ ਤੋਂ ਬਾਅਦ ਵੀਡੀਓ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਇਸ ਗਾਣੇ ਦੇ ਬੋਲ ਕਾਹਲੋਂ ਦੀ ਕਲਮ ‘ਚੋਂ ਨਿਕਲੇ ਨੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਹੈ। ਇਸ ਗਾਣੇ ਨੂੰ ਟਾਈਮਸ ਮਿਊਜ਼ਿਕ ਦੇ ਯੂ-ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।

‘ਜਿੰਦੇ ਮੇਰੀਏ’ ਫ਼ਿਲਮ ਦੀ ਡਾਇਰੈਕਸ਼ਨ ਪੰਕਜ ਬੱਤਰਾ ਨੇ ਕੀਤੀ ਹੈ। ਇਸ ਫ਼ਿਲਮ ‘ਚ ਮਨੋਰੰਜਨ ਦਾ ਪੂਰਾ ਮਸਾਲਾ ਹੈ ਜਿਸ ‘ਚ ਕਾਮੇਡੀ,ਐਕਸ਼ਨ, ਇਮੋਸ਼ਨਲ ਡਰਾਮਾ, ਪਿਆਰ ਤੇ ਮਨੋਰੰਜਨ ਦੇ ਸਾਰੇ ਹੀ ਰੰਗ ਸ਼ਾਮਿਲ ਨੇ। ਇਸ ਫ਼ਿਲਮ ‘ਚ ਪਰਮੀਸ਼ ਵਰਮਾ ਤੇ ਸੋਨਮ ਬਾਜਵਾ ਦੀ ਜੋੜੀ ਨਜ਼ਰ ਆਵੇਗੀ। ਦੋਵੇਂ ਜਣੇ ਇਸ ਤੋਂ ਪਹਿਲਾਂ ਪੰਜਾਬੀ ਫ਼ਿਲਮ ‘ਸਿੰਘਮ’ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਇਹ ਫ਼ਿਲਮ ਅਗਲੇ ਸਾਲ 24 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

You may also like