ਜੋੜੀ: ਇੱਕ-ਦੂਜੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆਏ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

written by Lajwinder kaur | October 06, 2021 12:29pm

ਹਰ ਇੱਕ ਨੂੰ ਆਪਣੀ ਗਾਇਕੀ ਤੇ ਅਦਾਕਾਰੀ ਦੇ ਨਾਲ ਮੁਰੀਦ ਬਨਾਉਣ ਵਾਲੇ ਪੰਜਾਬੀ ਸਟਾਰ ਕਲਾਕਾਰ ਦਿਲਜੀਤ ਦੋਸਾਂਝ DILJIT DOSANJH ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣਾ ਇੱਕ ਨਵਾਂ ਤੇ ਪਿਆਰਾ ਜਿਹਾ ਵੀਡੀਓ ਪੋਸਟ ਕੀਤਾ ਹੈ, ਜਿਸ ‘ਚ ਉਹ ਗਾਇਕਾ ਨਿਮਰਤ ਖਹਿਰਾ (Nimrat Khaira) ਦੇ ਨਾਲ ਨਜ਼ਰ ਆ ਰਹੇ ਹਨ।

Diljit Dosanjh Shares Information About Jodi Movie Trailer image source-instagram

ਹੋਰ ਪੜ੍ਹੋ : ਪੰਜਾਬੀ ਗਾਇਕ ਸਤਵਿੰਦਰ ਬੁੱਗਾ ਆਪਣੇ ਬਜ਼ੁਰਗ ਪਿਤਾ ਦੀ ਸੇਵਾ ਕਰਦੇ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼

ਦੋਵੇਂ ਜਾਣੇ ਇਸ ਵੀਡੀਓ ‘ਚ ਦਿਲਜੀਤ ਦੋਸਾਂਝ ਦੇ ਗੀਤ ਵਾਇਬ ( VIBE ) ਉੱਤੇ ਆਪਣੀ ਕਿਊਟ ਤੇ ਰੋਮਾਂਟਿਕ ਕਮਿਸਟਰੀ ਨੂੰ ਪੇਸ਼ ਕਰਦੇ ਹੋਏ ਨਜ਼ਰ ਆ ਰਹੇ ਨੇ। Dangri ਵਾਲੀ ਆਉਟਫਿੱਟ ‘ਚ ਦੋਵੇਂ ਕਲਾਕਾਰ ਬਹੁਤ ਹੀ ਜ਼ਿਆਦ ਪਿਆਰੇ ਲੱਗ ਰਹੇ ਹਨ। ਦੋਵਾਂ ਦਾ ਇਹ ਕਿਊਟ ਅੰਦਾਜ਼ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਪੰਜ ਲੱਖ ਤੋਂ ਵੱਧ ਲਾਈਕਸ ਇਸ ਇੰਸਟਾ ਰੀਲ ਉੱਤੇ ਆ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਕਮੈਂਟ ਆ ਚੁੱਕੇ ਨੇ। ਇਸ ਵੀਡੀਓ ਤੋਂ ਬਾਅਦ ਲੱਗ ਰਿਹਾ ਹੈ ਕਿ ਬਹੁਤ ਜਲਦ ‘ਜੋੜੀ’ ਫ਼ਿਲਮ ਦੀ ਨਵੀਂ ਰਿਲੀਜ਼ ਡੇਟ ਆਉਣ ਵਾਲੀ ਹੈ। ਦੱਸ ਦਈਏ ਚਾਹੁਣ ਵਾਲੇ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ।

diljit dosanjh and nimart khaira cute video on vibe song-min image source-instagram

ਹੋਰ ਪੜ੍ਹੋ : Shehnaaz Kaur Gill Shukla: ਜਾਣੋ ਕਿਵੇਂ ਸ਼ਿੰਦੇ ਨੇ ਕੀਤਾ ਇਹ ਕਮਾਲ, ਸ਼ਹਿਨਾਜ਼ ਦੇ ਨਾਲ ਜੁੜਿਆ 'ਸ਼ੁਕਲਾ' ਦਾ ਨਾਂਅ

ਇਹ ਫ਼ਿਲਮ ਰਿਦਮ ਬੁਆਏਜ਼ ਐਂਟਰਟੇਨਮੈਂਟ ਤੇ ਦੋਸਾਂਝਾਵਾਲਾ ਪ੍ਰੋਡਕਸ਼ਨ ਦੀ ਪੇਸ਼ਕਸ਼ ਹੈ। ਇਸ ਫ਼ਿਲਮ ‘ਚ ਮੁੱਖ ਭੂਮਿਕਾ ‘ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਨੇ।  ‘ਜੋੜੀ’ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਵੱਲੋਂ ਲਿਖੀ ਗਈ ਹੈ ਤੇ ਉਨ੍ਹਾਂ ਦੇ ਨਿਰਦੇਸ਼ਨ ਦੇ ਰੇਖ-ਦੇਖ ਹੇਠ ਹੀ ਇਸ ਫ਼ਿਲਮ ਨੂੰ ਤਿਆਰ ਕੀਤਾ ਗਿਆ ਹੈ ।

 

 

View this post on Instagram

 

A post shared by DILJIT DOSANJH (@diljitdosanjh)

You may also like