ਜੋਨੀ ਵਿੱਕ ਦਾ ਨਵਾਂ ਗੀਤ ‘ਚੰਨ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Written by  Lajwinder kaur   |  August 31st 2019 05:17 PM  |  Updated: August 31st 2019 05:17 PM

ਜੋਨੀ ਵਿੱਕ ਦਾ ਨਵਾਂ ਗੀਤ ‘ਚੰਨ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਪੰਜਾਬੀ ਇੰਡਸਟਰੀ ਦੇ ਉਭਰਦੇ ਹੋਏ ਗਾਇਕ ਜੋਨੀ ਵਿੱਕ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂ-ਬ-ਰੂ  ਹੋ ਚੁੱਕੇ ਹਨ। ਜੀ ਹਾਂ ਉਨ੍ਹਾਂ ਦਾ ਨਵਾਂ ਗੀਤ ‘ਚੰਨ’ ਰਿਲੀਜ਼ ਹੋ ਚੁੱਕਿਆ ਹੈ। ਇਹ ਗੀਤ ਸੈਡ ਸੌਂਗ ਜ਼ੌਨਰ ਦਾ ਹੈ , ਜਿਸ ਨੂੰ ਦਰਦ ਭਰੀ ਆਵਾਜ਼ ਦੇ ਨਾਲ ਜੋਨੀ ਵਿੱਕ ਨੇ ਹੀ ਸ਼ਿੰਗਾਰਿਆ ਹੈ।

ਹੋਰ ਵੇਖੋ:ਗਗਨ ਕੋਕਰੀ ਦਾ ਨਵਾਂ ਗੀਤ ‘ਗੀਟੀਆਂ’ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਪਿਆਰ ਦੇ ਦਰਦ ਭਰੇ ਬੋਲ ਰਾਸ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਖ਼ੁਦ ਜੋਨੀ ਵਿੱਕ ਨੇ ਹੀ ਦਿੱਤਾ ਹੈ। ਇਸ ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਜੋਨੀ ਵਿੱਕ ਇਸ ਗਾਣੇ ‘ਚ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ।

ਇਸ ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗਾਣੇ ਨੂੰ ਰਿਲੀਜ਼ ਹੋਏ ਕੁਝ ਸਮਾਂ  ਹੋਇਆ ਹੈ ਤੇ ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜੋਨੀ ਵਿੱਕ ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਨਾਮੀ ਗਾਇਕਾਂ ਦੇ ਗੀਤਾਂ ‘ਚ ਮਿਊਜ਼ਿਕ ਦੇ ਚੁੱਕੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network