‘ਜੋਰਾ ਦੂਜਾ ਅਧਿਆਇ’ ਦਾ ਨਵਾਂ ਗੀਤ ‘ਦਲੇਰੀਆਂ’ ਸਿੰਗਾ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ
ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਦੀ ਮੋਸਟ ਅਵੇਟਡ ਫ਼ਿਲਮ ‘ਜੋਰਾ ਦੂਜਾ ਅਧਿਆਇ’ ਦਾ ਨਵਾਂ ਗੀਤ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ । ‘ਦਲੇਰੀਆਂ’ ਟਾਈਟਲ ਹੇਠ ਫ਼ਿਲਮ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ । ਇਸ ਗੀਤ ਨੂੰ ਪੰਜਾਬੀ ਮਿਊਜ਼ਿਕ ਜਗਤ ਦੇ ਡੈਸ਼ਿੰਗ ਤੇ ਬਾਕਮਾਲ ਦੇ ਗਾਇਕ ਸਿੰਗਾ ਨੇ ਗਾਇਆ ਹੈ ।
‘ਦਲੇਰੀਆਂ’ ਗੀਤ ਦੇ ਬੋਲ ਸਿੰਗਾ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਦੇਸੀ ਕਰਿਊ ਵਾਲਿਆਂ ਨੇ ਆਪਣੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾ ਦਿੱਤੇ ਨੇ । ਇਸ ਗੀਤ ‘ਚ ਗੁੱਗੂ ਗਿੱਲ, ਦੀਪ ਸਿੱਧੂ ਤੇ ਸਿੰਗਾ ਨਜ਼ਰ ਆ ਰਹੇ ਨੇ । ਗੀਤ ਨੂੰ Loud Roar Studios ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਗਾਣਾ ਸ਼ੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
ਜੇ ਗੱਲ ਕਰੀਏ ‘ਜੋਰਾ ਦੂਜਾ ਅਧਿਆਇ’ ਫ਼ਿਲਮ ਦੀ ਤਾਂ ਇਹ ਸਾਲ 2017 ‘ਚ ਆਈ ਫ਼ਿਲਮ ਜੋਰਾ 10 ਨੰਬਰੀਆ ਦਾ ਸਿਕਵਲ ਭਾਗ ਹੈ, ਜੋ ਕਿ ‘ਜੋਰਾ 10 ਨੰਬਰੀਆ’ ਦੀ ਕਹਾਣੀ ਨੂੰ ਅੱਗੇ ਤੋਰੇਗੀ । ਇਸ ਫ਼ਿਲਮ ‘ਚ ਧਰਮਿੰਦਰ, ਦੀਪ ਸਿੱਧੂ, ਮਾਹੀ ਗਿੱਲ, ਜਪਜੀ ਖਹਿਰਾ, ਹੌਬੀ ਧਾਲੀਵਾਲ, ਗੁੱਗੂ ਗਿੱਲ ਤੋਂ ਇਲਾਵਾ ਕਈ ਹੋਰ ਅਦਾਕਾਰ ਨਜ਼ਰ ਆਉਣਗੇ । ‘ਜੋਰਾ-ਦੂਜਾ ਅਧਿਆਇ’ ਫ਼ਿਲਮ ਬਠਿੰਡੇ ਵਾਲੇ ਭਾਈ ਫ਼ਿਲਮਸ ਦੀ ਪੇਸ਼ਕਸ਼ ਹੈ ਅਤੇ ਜਿਸ ਵਿੱਚ ਉਨ੍ਹਾਂ ਦਾ ਸਾਥ ਦੇ ਰਹੇ ਹਨ ਲਾਊਡ ਰੋਹਰ ਫ਼ਿਲਮਜ਼ ਐਂਡ ਰਾਜ ਮੋਸ਼ਨ ਪਿਕਚਰ ਵਾਲੇ । ਇਹ ਫ਼ਿਲਮ 6 ਮਾਰਚ 2020 ਨੂੰ ਸਿਨੇਮਾ ਘਰਾਂ ‘ਚ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ ।