Advertisment

‘ਜੋਰਾ-ਦੂਜਾ ਅਧਿਆਇ’ ਦਾ ਸ਼ੂਟ ਹੋਇਆ ਸ਼ੁਰੂ, ਫ਼ਿਲਮ ‘ਚ ਦੀਪ ਸਿੱਧੂ ਦਾ ਸਾਥ ਦੇਣਗੇ ਇਹ ਨਵੇਂ ਚਿਹਰੇ

author-image
By Lajwinder kaur
New Update
‘ਜੋਰਾ-ਦੂਜਾ ਅਧਿਆਇ’ ਦਾ ਸ਼ੂਟ ਹੋਇਆ ਸ਼ੁਰੂ, ਫ਼ਿਲਮ ‘ਚ ਦੀਪ ਸਿੱਧੂ ਦਾ ਸਾਥ ਦੇਣਗੇ ਇਹ ਨਵੇਂ ਚਿਹਰੇ
Advertisment
ਪੰਜਾਬੀ ਇੰਡਸਟਰੀ ਦੀ ਬਿਹਤਰੀਨ ਤੇ ਖੂਬਸੂਰਤ ਅਦਾਕਾਰਾ ਜਪਜੀ ਖਹਿਰਾ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਸਭ ਦੇ ਦਿਲਾਂ ਵਿੱਚ ਵੱਖਰੀ ਹੀ ਪਹਿਚਾਣ ਬਣਾਈ ਹੈ। ਜਪਜੀ ਖਹਿਰਾ ਜਿਨ੍ਹਾਂ ਦਾ ਮੰਨਣਾ ਹੈ ਕਿ ਉਹ ਇੱਕ ਕਲਾਕਾਰ ਹੈ ਤੇ ਉਨ੍ਹਾਂ ਨੂੰ ਵੱਖ-ਵੱਖ ਕਿਰਦਾਰ ਨਿਭਾਉਣੇ ਬੇਹੱਦ ਪਸੰਦ ਹੈ। ਪੰਜਾਬੀ ਫ਼ਿਲਮੀ ਜਗਤ ‘ਚ ਇੱਕ ਵਾਰ ਫਿਰ ਤੋਂ ਉਹ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਨ ਆ ਰਹੇ ਨੇ। ਜੀ ਹਾਂ ਉਹ ਜੋਰਾ-ਦੂਜਾ ਅਧਿਆਇ ‘ਚ ਅਹਿਮ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ ਜੋਰਾ 10 ਨੰਬਰੀਆ ਦਾ ਸਿਕਵਲ ਭਾਗ ਹੈ ਜੋ ਇਸ ਫ਼ਿਲਮ ਦੇ ਰਾਹੀਂ ‘ਜੋਰਾ 10 ਨੰਬਰੀਆ’ ਦੀ ਕਹਾਣੀ ਨੂੰ ਅੱਗੇ ਤੋਰੇਗੀ। ਇਸ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਦੀਪ ਸਿੱਧੂ ਇੱਕ ਵਾਰ ਫਿਰ ਤੋਂ ਐਕਸ਼ਨ ਕਿਰਦਾਰ ‘ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਤੇ ਕਈ ਨਵੇਂ ਚਿਹਰੇ ਨਜ਼ਰ ਆ ਰਹੇ ਹਨ। ਜਿਸਦੇ ਚਲਦੇ ‘ਜੋਰਾ ਦੂਜਾ ਅਧਿਆਇ’ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਹਮਣੇ ਆ ਰਹੀਆਂ ਹਨ।
Advertisment
ਹੋਰ ਵੇਖੋ:ਫ਼ਿਲਮ ‘15 ਲੱਖ ਕਦੋਂ ਆਉਗਾ’ ਦਾ ਟਰੇਲਰ ਵਿਅੰਗਮਈ ਅੰਦਾਜ਼ ‘ਚ ਉੱਠਾ ਰਿਹਾ ਹੈ ਸਮਾਜ ਦੇ ਕਈ ਮੁੱਦੇ, ਵੇਖੋ ਵੀਡੀਓ ਜਪਜੀ ਖਹਿਰਾ ਨੇ ਇੰਸਟਾਗ੍ਰਾਮ ਉੱਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, 'Film: Jora -the second chapter It's lovely working with you after so long.... Need your blessings D A D’
 
View this post on Instagram
 

We start filming from 29th of April...team “JORA” let’s rock it ?⭐️??✍️

A post shared by Deep Sidhu (@imdeepsidhu) on

ਇਸ ਤਸਵੀਰ ‘ਚ ਉਨ੍ਹਾਂ ਦੇ ਨਾਲ ਬਾਲੀਵੁੱਡ ਤੇ ਪਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਮਾਹੀ ਗਿੱਲ ਨਜ਼ਰ ਆ ਰਹੀ ਹੈ। ਮਾਹੀ ਗਿੱਲ ਵੀ ਲੰਬੇ ਸਮੇਂ ਤੋਂ ਬਾਅਦ ਪੰਜਾਬੀ ਫ਼ਿਲਮ ਇਸ ਫ਼ਿਲਮ ਨਾਲ ਕਮਬੈਕ ਕਰ ਰਹੇ ਹਨ। ਇਸ ਫ਼ਿਲਮ ‘ਚ ਉਹ ਪੁਲਿਸ ਅਫ਼ਸਰ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਹਨਾਂ ਸਭ ਤੋਂ ਇਲਾਵਾ ਫ਼ਿਲਮ ‘ਚ ਹੌਬੀ ਧਾਲੀਵਾਲ, ਗਾਇਕ ਸਿੰਘਾ, ਗੁੱਗੂ ਗਿੱਲ, ਯਾਦ ਗਰੇਵਾਲ,ਅਸ਼ੀਸ਼ ਦੁੱਗਲ ਤੇ ਕਈ ਹੋਰ ਦਿੱਗਜ ਚਿਹਰੇ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਮਰਦੀਪ ਸਿੰਘ ਗਿੱਲ ਵੱਲੋਂ ਬਣਾਇਆ ਜਾ ਰਿਹਾ ਹੈ। ਜੋਰਾ-ਦੂਜਾ ਅਧਿਆਇ ਫ਼ਿਲਮ ਬਠਿੰਡੇ ਵਾਲੇ ਭਾਈ ਫ਼ਿਲਮਸ ਦੀ ਪੇਸ਼ਕਸ਼ ਹੈ ਅਤੇ ਜਿਸ ਵਿੱਚ ਉਨ੍ਹਾਂ ਦਾ ਸਾਥ ਦੇ ਰਹੇ ਹਨ ਲਾਊਡ ਰੋਹਰ ਫ਼ਿਲਮਜ਼ ਐਂਡ ਰਾਜ ਮੋਸ਼ਨ ਪਿਕਚਰ। ਦੀਪ ਸਿੱਧੂ ਦੀ ਫ਼ਿਲਮ ਜੋਰਾ-ਦੂਜਾ ਅਧਿਆਇ ਇਸੇ ਸਾਲ 22 ਨਵੰਬਰ ਨੂੰ ਰਿਲੀਜ਼ ਹੋਵੇਗੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment