ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਜੌਰਡਨ ਸੰਧੂ ਆਪਣੇ ਨਵੇਂ ਗੀਤ ‘THOSE EVENINGS’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Written by  Lajwinder kaur   |  April 13th 2020 05:52 PM  |  Updated: April 13th 2020 05:52 PM

ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਜੌਰਡਨ ਸੰਧੂ ਆਪਣੇ ਨਵੇਂ ਗੀਤ ‘THOSE EVENINGS’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਪੰਜਾਬੀ ਗਾਇਕ ਜੌਰਡਨ ਸੰਧੂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ‘ਦੌਜ਼ ਇਵਨਿੰਗ’ (THOSE EVENINGS) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਨੇ । ਇਹ ਗੀਤ ਸੈਡ ਜ਼ੌਨਰ ਦਾ ਹੈ ਜਿਸ ਨੂੰ ਜੌਰਡਨ ਸੰਧੂ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਨੂੰ ਉਨ੍ਹਾਂ ਨੇ ਇੱਕ ਮਹਿਬੂਬ ਦੇ ਪੱਖ ਤੋਂ ਗਾਇਆ ਹੈ ਜਿਸ ਨੂੰ ਪਿਆਰ ‘ਚ ਧੋਖਾ ਹਾਸਿਲ ਹੋਇਆ ਹੈ ।

ਹੋਰ ਵੇਖੋ:ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਬੋਹੇਮੀਆ ਆਪਣੇ ਨਵੇਂ ਗੀਤ ‘Phir Ek Tera Pyar’ ਦੇ ਨਾਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਬੰਟੀ ਬੈਂਸ ਦੀ ਕਲਮ ‘ਚੋਂ ਨਿਕਲੇ ਨੇ ਤੇ ਸ਼ਾਨਦਾਰ ਮਿਊਜ਼ਿਕ ‘ਦਾ ਬੌਸ’ ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਟੀਮ BBP ਨੇ ਬਣਾਇਆ ਹੈ । ਬ੍ਰੈਂਡ ਬੀ ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਜੇ ਗੱਲ ਕਰੀਏ ਜੌਰਡਨ ਸੰਧੂ ਤਾਂ ਉਹ ਗਾਇਕੀ ਦੇ ਨਾਲ ਅਦਾਕਾਰੀ ‘ਚ ਵਾਹ ਵਾਹੀ ਖੱਟ ਰਹੇ ਨੇ । ਜੀ ਹਾਂ ਉਹ ਅਖੀਰਲੀ ਵਾਰ ‘ਖ਼ਤਰੇ ਦਾ ਘੁੱਗੂ’ ਫ਼ਿਲਮ ‘ਚ ਅਦਾਕਾਰਾ ਦਿਲਜੋਤ ਦੇ ਨਾਲ ਨਜ਼ਰ ਆਏ ਸਨ । ਇਸ ਤੋਂ ਇਲਾਵਾ ਉਹ ਮਸ਼ੂਹਰ, ਪੀਕੌਕ, ਸਟਾਰ ਪੁੱਤ, ਜੱਟੀਏ ਨੀ, ਤੀਜੇ ਵੀਕ, ਹੈਂਡਸਮ ਜੱਟਾ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਇਸ ਮੁਸ਼ਕਿਲ ਸਮੇਂ ‘ਚ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਾਕੇ ਸਹਾਇਤਾ ਕਰ ਰਹੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network