ਜੌਰਡਨ ਸੰਧੂ ਬਰਾਤ ਲੈ ਕੇ ਹੋਇਆ ਰਵਾਨਾ, ਅੱਜ ਬੱਝਣ ਜਾ ਰਿਹਾ ਵਿਆਹ ਦੇ ਬੰਧਨ ‘ਚ
ਪੰਜਾਬੀ ਗਾਇਕ ਜੌਰਡਨ ਸੰਧੂ (Jordan Sandhu) ਅੱਜ ਆਪਣੀ ਲਾੜੀ (bride) ਨੂੰ ਵਿਆਹੁਣ ਲਈ ਰਵਾਨਾ ਹੋ ਚੁੱਕੇ ਹਨ । ਜਿਸ ਦੀਆਂ ਤਸਵੀਰਾਂ ਅਤੇ ਅਪਡੇਟਸ ਅਸੀਂ ਤੁਹਾਨੂੰ ਲਗਾਤਾਰ ਦੇ ਰਹੇ ਹਾਂ ।ਜੌਰਡਨ ਸੰਧੂ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ ।ਜਿਸ ‘ਚ ਉਹ ਆਪਣੀ ਲਾੜੀ ਨੂੰ ਵਿਆਹੁਣ ਦੇ ਲਈ ਨਿਕਲ ਪਏ ਹਨ । ਫੁੱਲਾਂ ਨਾਲ ਸੱਜੀ ਵ੍ਹਾਈਟ ਰੰਗ ਦੀ ਗੱਡੀ ‘ਚ ਸਵਾਰ ਜੌਰਡਨ ਸੰਧੂ ਕਲਗੀ ਸਜਾ ਕੇ ਆਪਣੀ ਲਾੜੀ ਨੂੰ ਵਿਆਹੁਣ ਲਈ ਗਏ ਹਨ । ਇਸ ਮੌਕੇ ਵਧਾਈ ਦੇਣ ਵਾਲਿਆਂ ਦਾ ਉਹ ਸ਼ੁਕਰੀਆ ਅਦਾ ਕਰਦੇ ਨਜ਼ਰ ਆਏ ।
image from instagram
ਹੋਰ ਪੜ੍ਹੋ : ਉਰਫੀ ਜਾਵੇਦ ਨੇ ਟ੍ਰੋਲਰਸ ਨੂੰ ਦਿੱਤਾ ਮੂੰਹ ਤੋੜਵਾਂ ਜਵਾਬ, ਵੀਡੀਓ ਹੋ ਰਿਹਾ ਵਾਇਰਲ
ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਜੌਰਡਨ ਸੰਧੂ ਨੇ ਕਰੀਮ ਰੰਗ ਦੀ ਸ਼ੇਰਵਾਨੀ ਪਾਈ ਹੋਈ ਹੈ ਅਤੇ ਰੈਡ ਕਲਰ ਦੀ ਦਸਤਾਰ ਸਜਾਈ ਹੋਈ ਹੈ ਅਤੇ ਬੜੇ ਹੀ ਖੁਸ਼ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਜੌਰਡਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਗਾਇਕ ਨੇ ਕੁਝ ਵੀਡੀਓਜ਼ ਆਪਣੇ ਇੰਸਟਾਗਰਾਮ ਸਟੋਰੀ ‘ਚ ਸਾਂਝੇ ਕੀਤੇ ਸਨ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਨਜ਼ਰ ਆਏ ਸਨ । ਜਿਸ ‘ਚ ਉਸ ਦੇ ਵਿਆਹ ‘ਚ ਮਨਮੋਹਨ ਵਾਰਿਸ ਆਪਣੀ ਗਾਇਕੀ ਦੇ ਨਾਲ ਸਮਾਂ ਬੰਨਦੇ ਨਜ਼ਰ ਆਏ ।
ਇਸ ਦੇ ਨਾਲ ਹੀ ਗੀਤਕਾਰ ਬੰਟੀ ਬੈਂਸ, ਰਣਜੀਤ ਬਾਵਾ, ਅੰਮ੍ਰਿਤ ਮਾਨ ਸਣੇ ਕਈ ਗਾਇਕ ਜੌਰਡਨ ਦੇ ਵਿਆਹ ‘ਚ ਪਹੁੰਚੇ ਹੋਏ ਹਨ । ਜਿਸ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਨੇ । ਬੀਤੇ ਦਿਨ ਵੀ ਜੌਰਡਨ ਦੀਆਂ ਕੁਝ ਤਸਵੀਰਾਂ ਵਾਇਰਲ ਹੋਈਆਂ ਸਨ । ਜਿਨ੍ਹਾਂ ਵਿੱਚ ਗਾਇਕ ਜੌਰਡਨ ਸੰਧੂ ਨੂੰ ਸਗਨ ਲੱਗ ਰਿਹਾ ਸੀ।ਗਾਇਕ ਜੌਰਡਨ ਸੰਧੂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਨੇ । ਹਰ ਕੋਈ ਇਹ ਜਾਨਣਾ ਚਾਹੁੰਦਾ ਏ ਕਿ ਗਾਇਕ ਜੌਰਡਨ ਸੰਧੂ ਕਿਸ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਨੇ ਕਿਉਂਕਿ ਗਾਇਕ ਜੌਰਡਨ ਸੰਧੂ ਦੀ ਹੋਣ ਵਾਲੀ ਪਤਨੀ ਦਾ ਨਾਮ ਅਜੇ ਪਤਾ ਨਹੀਂ ਚੱਲ ਸਕਿਆ ਏ । ਖਬਰਾਂ ਦੀ ਮੰਨੀਏ ਤਾਂ ਜੌਰਡਨ ਸੰਧੂ ਦੀ ਦੁਲਹਨ ਕੈਨੇਡਾ ਤੋਂ ਹੈ ਅਤੇ ਉਸ ਦਾ ਪੰਜਾਬੀ ਇੰਡਸਟਰੀ ਨਾਲ ਦੂਰ ਦੂਰ ਤੱਕ ਦਾ ਵਾਸਤਾ ਨਹੀਂ ।
View this post on Instagram