
ਜੌਰਡਨ ਸੰਧੂ (Jordan Sandhu) ਵਿਆਹ ਤੋਂ ਬਾਅਦ ਹਨੀਮੂਨ (Honeymoon) ਮਨਾਉਣ ਦੇ ਲਈ ਗਏ ਹੋਏ ਹਨ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝਾ ਕੀਤਾ ਹੈ । ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਜੌਰਡਨ ਸੰਧੂ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜੌਰਡਨ ਸੰਧੂ ਦਾ ਵਿਆਹ ਜਨਵਰੀ 'ਚ ਹੋਇਆ ਸੀ। ਜਿਸ ਤੋਂ ਬਾਅਦ ਇਹ ਜੋੜੀ ਹਨੀਮੂਨ ਲਈ ਗਈ ਹੋਈ ਹੈ ।

ਹੋਰ ਪੜ੍ਹੋ : ਗਾਇਕਾ ਪਰਵੀਨ ਭਾਰਟਾ ਦੀ ਆਵਾਜ਼ ‘ਚ ਧਾਰਮਿਕ ਗੀਤ ‘ਰੰਗ ਨਾਮ ਦਾ ਚੜਿਆ’ ਰਿਲੀਜ਼
ਇਸ ਤੋਂ ਪਹਿਲਾਂ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋਈਆਂ ਸਨ ।ਜੌਰਡਨ ਸੰਧੂ ਦੇ ਵਿਆਹ 'ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਜਿਸ 'ਚ ਮਨਮੋਹਨ ਵਾਰਿਸ, ਸਰਗੁਨ ਮਹਿਤਾ, ਐਮੀ ਵਿਰਕ,ਸਤਿੰਦਰ ਸਰਤਾਜ ਸਣੇ ਕਈ ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਸਤਿੰਦਰ ਸਰਤਾਜ ਅਤੇ ਮਨਮੋਹਨ ਵਾਰਿਸ ਨੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ਸੀ ।

ਇਸ ਤੋਂ ਇਲਾਵਾ ਦਿਲਪ੍ਰੀਤ ਢਿੱਲੋਂ, ਪਰਮੀਸ਼ ਵਰਮਾ, ਨਿਮਰਤ ਖਹਿਰਾ ਨੇ ਵੀ ਵਿਆਹ 'ਚ ਰੌਣਕਾਂ ਲਾਈਆਂ ਸਨ । ਦੱਸ ਦਈਏ ਕਿ ਪੰਜਾਬੀ ਇੰਡਸਟਰੀ 'ਚ ਇੱਕ ਤੋਂ ਬਾਅਦ ਇੱਕ ਜੋੜੀ ਵਿਆਹ ਦੇ ਬੰਧਨ 'ਚ ਬੱਝ ਰਹੀ ਹੈ । ਜਲਦ ਹੀ ਗਾਇਕਾ ਅਫਸਾਨਾ ਖ਼ਾਨ ਵੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਹੀ ਕੀਤੀ ਸੀ । ਪਰ ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ 'ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ 'ਚ ਕੰਮ ਕੀਤਾ ।
View this post on Instagram