
ਜੌਰਡਨ ਸੰਧੂ (Jordan Sandhu) ਦਾ ਬੀਤੇ ਦਿਨ ਵਿਆਹ (Wedding) ਹੋ ਗਿਆ ਹੈ । ਇਸ ਵਿਆਹ ਦੀਆਂ ਤਸਵੀਰਾਂ ਜੌਰਡਨ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਨ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਉਨਾਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਦੇ ਲਈ ਵਧਾਈਆਂ ਮਿਲ ਰਹੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਜੌਰਡਨ ਸੰਧੂ ਨੇ ਦੁਆਵਾਂ ਭੇਜਣ ਦੇ ਲਈ ਆਪਣੇ ਪ੍ਰਸ਼ੰਸਕਾਂ ਅਤੇ ਸਿਤਾਰਿਆਂ ਦਾ ਧੰਨਵਾਦ ਵੀ ਕੀਤਾ ਹੈ ।

ਹੋਰ ਪੜ੍ਹੋ : ਮੌਨੀ ਰਾਏ ਇਸ ਦਿਨ ਕਰਵਾਉਣ ਜਾ ਰਹੀ ਵਿਆਹ, ਮਹਿਮਾਨਾਂ ਦੀ ਲਿਸਟ ‘ਚ ਕੀਤਾ ਗਿਆ ਬਦਲਾਅ
ਇਸ ਤੋਂ ਪਹਿਲਾਂ ਜੌਰਡਨ ਸੰਧੂ ਨੇ ਬੀਤੇ ਦਿਨ ਆਪਣੀ ਬਰਾਤ ਚੜਨ ਵੇਲੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਵੀਡੀਓ ਸ਼ੇਅਰ ਕੀਤੇ ਸਨ ।ਅਸੀਂ ਤੁਹਾਨੂੰ ਜੌਰਡਨ ਸੰਧੂ ਦੇ ਵਿਆਹ ਦੀਆਂ ਤਸਵੀਰਾਂ ਅਤੇ ਅਪਡੇਟਸ ਅਸੀਂ ਤੁਹਾਨੂੰ ਲਗਾਤਾਰ ਦੇ ਰਹੇ ਹਾਂ ।ਜੌਰਡਨ ਸੰਧੂ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ ।ਜਿਸ ‘ਚ ਉਹ ਆਪਣੀ ਲਾੜੀ ਦੇ ਨਾਲ ਨਜ਼ਰ ਆ ਰਹੇ ਹਨ ।

ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਜੌਰਡਨ ਸੰਧੂ ਨੇ ਕਰੀਮ ਰੰਗ ਦੀ ਸ਼ੇਰਵਾਨੀ ਪਾਈ ਹੋਈ ਹੈ ਅਤੇ ਰੈਡ ਕਲਰ ਦੀ ਦਸਤਾਰ ਸਜਾਈ ਹੋਈ ਹੈ ਅਤੇ ਬੜੇ ਹੀ ਖੁਸ਼ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਜੌਰਡਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਉਸ ਦੇ ਵਿਆਹ ‘ਚ ਮਨਮੋਹਨ ਵਾਰਿਸ ਆਪਣੀ ਗਾਇਕੀ ਦੇ ਨਾਲ ਸਮਾਂ ਬੰਨਦੇ ਨਜ਼ਰ ਆਏ ਸਨ । ਇਸ ਦੇ ਨਾਲ ਹੀ ਗੀਤਕਾਰ ਬੰਟੀ ਬੈਂਸ, ਰਣਜੀਤ ਬਾਵਾ, ਅੰਮ੍ਰਿਤ ਮਾਨ ਸਣੇ ਕਈ ਗਾਇਕ ਜੌਰਡਨ ਦੇ ਵਿਆਹ ‘ਚ ਪਹੁੰਚੇ ਹੋਏ ਸਨ । ਜਿਸ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਨੇ । ਬੀਤੇ ਦਿਨ ਵੀ ਜੌਰਡਨ ਦੀਆਂ ਕੁਝ ਤਸਵੀਰਾਂ ਵਾਇਰਲ ਹੋਈਆਂ ਸਨ । ਜਿਨ੍ਹਾਂ ਵਿੱਚ ਗਾਇਕ ਜੌਰਡਨ ਸੰਧੂ ਨੂੰ ਸਗਨ ਲੱਗ ਰਿਹਾ ਸੀ।
View this post on Instagram