ਜੌਰਡਨ ਸੰਧੂ ਨੇ ਸਾਂਝੀਆਂ ਕੀਤੀਆਂ ਜਨਮਦਿਨ ਦੀਆਂ ਤਸਵੀਰਾਂ, ਪਰਿਵਾਰ ਦੇ ਨਾਲ ਕੇਕ ਕੱਟਦੇ ਆਏ ਨਜ਼ਰ
ਬੀਤੇ ਦਿਨੀਂ ਜੌਰਡਨ ਸੰਧੂ ਨੇ ਵਿਆਹ ਤੋਂ ਬਾਅਦ ਆਪਣਾ ਪਹਿਲਾ ਜਨਮਦਿਨ ਸੈਲੀਬ੍ਰੇਟ ਕੀਤਾ। ਜਿਸ ਦੀਆਂ ਕੁਝ ਝਲਕੀਆਂ ਜੌਰਡਨ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝੀਆਂ ਕੀਤੀਆਂ ਹਨ। ਬੀਤੇ ਦਿਨੀਂ ਗੀਤਕਾਰ ਤੇ ਗਾਇਕ ਬੰਟੀ ਬੈਂਸ ਨੇ ਜੌਰਡਨ ਸੰਧੂ ਨੂੰ ਬਰਥਡੇਅ ਸਰਪ੍ਰਾਈਜ਼ ਦਿੱਤਾ। ਜਿਸ ਦੀਆਂ ਕੁਝ ਝਲਕੀਆਂ ਗਾਇਕ ਜੌਰਡਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝਾ ਕੀਤਾ ਹੈ।
ਗਾਇਕ ਜੌਰਡਨ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ਚ ਉਹ ਆਪਣੇ ਮਾਪਿਆਂ ਦੇ ਨਾਲ ਬਰਥਡੇਅ ਵਾਲਾ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਬਰਥਡੇਅ ਵਿਸ਼ ਕਰਨ ਵਾਲੇ ਸਭ ਦਾ ਧੰਨਵਾਦ ਕੀਤਾ ਹੈ।
ਆਪਣੇ ਬਰਥਡੇਅ ਮੌਕੇ ਤੇ ਜੌਰਡਨ ਸੰਧੂ ਨੇ ਆਪਣਾ ਨਵਾਂ ਗੀਤ ‘Freestyle’ ਵੀ ਰਿਲੀਜ਼ ਕਰ ਦਿੱਤਾ ਹੈ। ਕੁਝ ਸਮੇਂ ਪਹਿਲਾਂ ਹੀ ਇਹ ਗੀਤ ਰਿਲੀਜ਼ ਹੋਇਆ ਹੈ।
ਦੱਸ ਦਈਏ ਜੌਰਡਨ ਸੰਧੂ ਦਾ ਇਸ ਸਾਲ ਜਨਵਰੀ ਮਹੀਨੇ ‘ਚ ਵਿਆਹ ਹੋਇਆ ਹੈ। ਉਨ੍ਹਾਂ ਨੇ 21 ਜਨਵਰੀ ਨੂੰ ਗੁਰਦੁਆਰਾ ਸਾਹਿਬ ‘ਚ ਜਸਪ੍ਰੀਤ ਦੇ ਨਾਲ ਲਾਵਾਂ ਲਈਆਂ ਸਨ। ਉਨ੍ਹਾਂ ਦੇ ਵਿਆਹ ‘ਚ ਲਗਪਗ ਸਾਰੇ ਹੀ ਕਲਾਕਾਰ ਪਹੁੰਚੇ ਸਨ।
ਜੇ ਗੱਲ ਕਰੀਏ ਜੌਰਡਨ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਅਖੀਰਲੀ ਵਾਰ ਉਹ ਅਦਾਕਾਰਾ ਦਿਲਜੋਤ ਦੇ ਨਾਲ ਖਤਰੇ ਦੇ ਘੁੱਗੂ ਫ਼ਿਲਮ ‘ਚ ਨਜ਼ਰ ਆਏ ਸੀ। ਇਸ ਤੋਂ ਇਲਾਵਾ ਉਹ ਗਿੱਦੜ ਸਿੰਗੀ, ਮੁੰਡਾ ਹੀ ਚਾਹੀਦਾ, ਕਾਲਾ ਸ਼ਾਹ ਕਾਲਾ, ਕਾਕੇ ਦਾ ਵਿਆਹ ਵਰਗੀਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।
View this post on Instagram