ਜੌਰਡਨ ਸੰਧੂ ਨੇ ਜਨਮ ਦਿਨ ‘ਤੇ ਵਧਾਈ ਭੇਜਣ ਵਾਲਿਆਂ ਦਾ ਕੀਤਾ ਧੰਨਵਾਦ

written by Shaminder | July 13, 2021

ਜੌਰਡਨ ਸੰਧੂ ਨੇ ਆਪਣਾ ਜਨਮ ਦਿਨ ਮਨਾਇਆ ।ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ । ਜੌਰਡਨ ਸੰਧੂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਫੈਨਸ ਅਤੇ ਆਪਣੇ ਰਿਸ਼ਤੇਦਾਰਾਂ ਦਾ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਭੇਜਣ ‘ਤੇ ਸ਼ੁਕਰੀਆ ਅਦਾ ਕੀਤਾ ਹੈ । ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂੑ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

jordan sandhu jordan sandhu

ਹੋਰ ਪੜ੍ਹੋ : ਯੁਵਰਾਜ ਹੰਸ ਦੇ ਬੇਟੇ ਨੇ ਪਹਿਲੀ ਬਰਸਾਤ ਦਾ ਲਿਆ ਅਨੰਦ, ਗਾਇਕ ਨੇ ਵੀਡੀਓ ਕੀਤਾ ਸਾਂਝਾ 

jordan sandhu new song munda tainu like kre

ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ਭਾਵੇਂ ਉਹ ਪਾਰਟੀ ਸੌਂਗ ਹੋਣ, ਸੈਡ ਸੌਂਗ ਹੋਣ । ਉਨ੍ਹਾਂ ਨੇ ਗੀਤਾਂ ਦੇ ਨਾਲ ਨਾਲ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ਿਲਮ ਖਤਰੇ ਦਾ ਘੁੱਗੂ ਵੀ ਆਈ ਸੀ, ਇਸ ਦੇ ਨਾਲ ਹੀ ਉਨ੍ਹਾਂ ਦੀ ਫ਼ਿਲਮ ਗਿੱਦੜ ਸਿੰਗੀ ‘ਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਸਰਾਹਿਆ ਗਿਆ ਸੀ ।

Jordan Sandhu

ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਜਲਵਾ ਵਿਖਾਇਆ ਹੈ । ਅੱਜ ਪ੍ਰਸ਼ੰਸਕ ਉਨ੍ਹਾਂ ਨੂੰ ਜਨਮ ਦਿਨ ‘ਤੇ ਵਧਾਈਆਂ ਦੇ ਰਹੇ ਹਨ ।

 

View this post on Instagram

 

A post shared by Jordan Sandhu (@jordansandhu)

0 Comments
0

You may also like