ਗਾਇਕਾ ਜ਼ੈਨੀਫਰ ਸ਼ਰਮਾ ਦਾ ਨਵਾਂ ਗਾਣਾ ‘ਜੁਦਾਈਆਂ’ ਰਿਲੀਜ਼ ਹੁੰਦੇ ਹੀ ਹਰ ਪਾਸੇ ਛਾਇਆ

Written by  Rupinder Kaler   |  December 20th 2019 11:01 AM  |  Updated: December 20th 2019 11:01 AM

ਗਾਇਕਾ ਜ਼ੈਨੀਫਰ ਸ਼ਰਮਾ ਦਾ ਨਵਾਂ ਗਾਣਾ ‘ਜੁਦਾਈਆਂ’ ਰਿਲੀਜ਼ ਹੁੰਦੇ ਹੀ ਹਰ ਪਾਸੇ ਛਾਇਆ

ਗਾਇਕਾ ਜ਼ੈਨੀਫਰ ਸ਼ਰਮਾ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ ਹੈ । ‘ਜੁਦਾਈਆਂ’ ਟਾਈਟਲ ਹੇਠ ਰਿਲੀਜ਼ ਹੋਏ ਉਹਨਾਂ ਦਾ ਗਾਣਾ ਪੰਜਾਬੀ ਮਿਊਜ਼ਿਕ ਸੁਨਣ ਵਾਲਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਤਿਆਰ ਕੀਤੇ ਗਏ, ਇਸ ਗਾਣੇ ਦਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ’ਤੇ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਇਸ ਤੋਂ ਇਲਾਵਾ ਇਸ ਗਾਣੇ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ’ਤੇ ਵੀ ਸੁਣ ਸਕਦੇ ਹੋ ।

ਇਸ ਤੋਂ ਇਲਾਵਾ ਇਸ ਗਾਣੇ ਨੂੰ ਤੁਸੀਂ ‘ਪੀਟੀਸੀ ਪਲੇਅ’ ਐਪ ’ਤੇ ਵੀ ਮੌਜੂਦ ਹੈ । ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਬੋਲ ਜੱਸੀ ਕੱਕਰਾਲਾ ਨੇ ਲਿਖੇ ਹਨ ਜਦੋਂ ਕਿ ਮਿਊਜ਼ਿਕ RD Beat ਨੇ ਤਿਆਰ ਕੀਤਾ ਹੈ । ਗਾਣੇ ਦੀ ਵੀਡੀਓ ਸ਼ਕਤੀ ਰਾਜਪੂਤ ਦੇ ਨਿਰਦੇਸ਼ਨ ਹੇਠ ਬਣਾਈ ਗਈ ਹੈ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਕਿਕਾਰਡਜ਼ ਵੱਲੋਂ ਆਏ ਦਿਨ ਨਵੇਂ ਤੋਂ ਨਵੇਂ ਗਾਣੇ ਰਿਲੀਜ਼ ਕੀਤੇ ਜਾਂਦੇ ਹਨ । ਪੀਟੀਸੀ ਰਿਕਾਰਡਜ਼ ਵੱਲੋਂ ਕੁਝ ਦਿਨ ਪਹਿਲਾਂ ਹੀ ਗਾਇਕ ਹੰਸ ਰਾਜ ਹੰਸ ਦਾ ਗਾਣਾ ਰਿਲੀਜ਼ ਕੀਤਾ ਗਿਆ ਹੈ । ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਮਾਸਟਰ ਸਲੀਮ ਤੇ ਹੋਰ ਬਹੁਤ ਸਾਰੇ ਨਾਮੀ ਗਾਇਕਾਂ ਦੇ ਗਾਣੇ ਰਿਲੀਜ਼ ਕੀਤੇ ਗਏ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network