Advertisment

ਗਾਇਕਾ ਜ਼ੈਨੀਫਰ ਸ਼ਰਮਾ ਦੇ ਨਵੇਂ ਗਾਣੇ ‘ਜੁਦਾਈਆਂ’ ਦਾ ਟੀਜ਼ਰ ਹੋਇਆ ਰਿਲੀਜ਼

author-image
By Rupinder Kaler
New Update
ਗਾਇਕਾ ਜ਼ੈਨੀਫਰ ਸ਼ਰਮਾ ਦੇ ਨਵੇਂ ਗਾਣੇ ‘ਜੁਦਾਈਆਂ’ ਦਾ ਟੀਜ਼ਰ ਹੋਇਆ ਰਿਲੀਜ਼
Advertisment
ਗਾਇਕਾ ਜ਼ੈਨੀਫਰ ਸ਼ਰਮਾ ਨਵਾਂ ਗਾਣਾ ਲੈ ਕੇ ਆ ਰਹੇ ਹਨ । ‘ਜੁਦਾਈਆਂ’ ਟਾਈਟਲ ਹੇਠ ਉਹਨਾਂ ਦੇ ਇਸ ਗਾਣੇ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ । ਇਸ ਟੀਜ਼ਰ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਤਿਆਰ ਕੀਤੇ ਗਏ ਇਸ ਗਾਣੇ ਦਾ 20 ਦਸੰਬਰ ਨੂੰ ਪੀਟੀਸੀ ਪੰਜਾਬੀ ਤੇ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਗਾਣੇ ਨੂੰ ਲੈ ਕੇ ਜ਼ੈਨੀਫਰ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ । ਉਹਨਾਂ ਨੂੰ ਇਸ ਦਾ ਗਾਣੇ ਬੇਸਬਰੀ ਨਾਲ ਇੰਤਜ਼ਾਰ ਹੈ । ਇਸ ਗਾਣੇ ਨੂੰ ਤੁਸੀਂ ‘ਪੀਟੀਸੀ ਪਲੇਅ’ ਐਪ ਤੇ ਵੀ ਸੁਣ ਸਕਦੇ ਹੋ । ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਕਿਕਾਰਡਜ਼ ਵੱਲੋਂ ਆਏ ਦਿਨ ਨਵੇਂ ਤੋਂ ਨਵੇਂ ਗਾਣੇ ਰਿਲੀਜ਼ ਕੀਤੇ ਜਾਂਦੇ ਹਨ । ਪੀਟੀਸੀ ਰਿਕਾਰਡਜ਼ ਵੱਲੋਂ ਕੁਝ ਦਿਨ ਪਹਿਲਾਂ ਹੀ ਗਾਇਕ ਹੰਸ ਰਾਜ ਹੰਸ ਦਾ ਗਾਣਾ ਰਿਲੀਜ਼ ਕੀਤਾ ਗਿਆ ਹੈ ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਮਾਸਟਰ ਸਲੀਮ ਤੇ ਹੋਰ ਬਹੁਤ ਸਾਰੇ ਨਾਮੀ ਗਾਇਕਾਂ ਦੇ ਗਾਣੇ ਰਿਲੀਜ਼ ਕੀਤੇ ਗਏ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment