ਪੰਜਾਬ ਪੁਲਿਸ ਕੁਝ ਇਸ ਤਰ੍ਹਾਂ ਕਰ ਰਹੀ ਹੈ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ, ਵੀਡੀਓ ਹੋ ਰਹੀ ਹੈ ਖੂਬ ਵਾਇਰਲ, ਤੁਸੀਂ ਵੀ ਦੇਖੋ ਇਹ ਵੀਡੀਓ

Written by  Lajwinder kaur   |  March 22nd 2020 12:44 PM  |  Updated: March 22nd 2020 05:20 PM

ਪੰਜਾਬ ਪੁਲਿਸ ਕੁਝ ਇਸ ਤਰ੍ਹਾਂ ਕਰ ਰਹੀ ਹੈ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ, ਵੀਡੀਓ ਹੋ ਰਹੀ ਹੈ ਖੂਬ ਵਾਇਰਲ, ਤੁਸੀਂ ਵੀ ਦੇਖੋ ਇਹ ਵੀਡੀਓ

ਕੋਰੋਨਾ ਵਾਇਰਸ ਜਿਸ ਨੇ ਆਪਣੇ ਪੈਰ ਸਾਰੀ ਦੁਨੀਆ ‘ਚ ਫੈਲਾ ਲਏ ਨੇ ਜਿਸਦੇ ਚੱਲਦੇ ਹਰ ਰੋਜ਼ ਇਸ ਵਾਇਰਸ ਦੇ ਨਾਲ ਪੀੜ੍ਹਤ ਤੇ ਇਸ ਨਾਲ ਹੋ ਰਹੀ ਮੌਤਾਂ ਦੇ ਤਾਜ਼ੇ ਅੰਕੜੇ ਸਾਹਮਣੇ ਆ ਰਹੇ ਨੇ । ਪੂਰੀ ਦੁਨੀਆ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ । ਹਰ ਕਿਸੇ ਦੀ ਜ਼ੁਬਾਨ 'ਤੇ ਸਿਰਫ਼ ਕੋਰੋਨਾ ਦੀ ਗੱਲ ਹੋ ਰਹੀ ਹੈ । ਜਿਸਦੇ ਚੱਲਦੇ ਪੰਜਾਬ ਪੁਲਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ । ਇਸ ਵੀਡੀਓ ‘ਚ ਉਨ੍ਹਾਂ ਨੇ ਟੱਪੇ ਤੇ ਪੰਜਾਬੀ ਬੋਲੀਆਂ ਦੇ ਰਾਹੀਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਪੰਜਾਬ ਪੁਲਿਸ ਨੇ ਕੋਰੋਨਾ ਤੋਂ ਸਾਵਧਾਨ ਰਹਿਣ ਦੇ ਤਰੀਕੇ ਦੱਸੇ ਹਨ, ਜਿਸ ਵਿੱਚ ਦੱਸਿਆ ਗਿਆ ਹੈ ਕਿ ਜੇ ਖੰਘ ਆਉਂਦੀ ਤਾਂ ਕਿਵੇਂ ਬਾਂਹ ਅੱਗੇ ਕਰ ਕੇ ਖੰਘਣਾ ਹੈ । ਕਿਸੇ ਨਾਲ ਹੱਥ ਨਹੀਂ ਮਿਲਾਉਣਾ, ਸਗੋਂ ਦੂਰੋਂ ਸਤਿ ਸ੍ਰੀ ਅਕਾਲ ਜਾਂ ਨਮਸਤੇ ਆਖੋ ।

 

View this post on Instagram

 

Send the message however possible this ain’t no joke stay home stay safe and look after each other #punjabpolice #balleballeballe

A post shared by Juggy D (@therealjuggyd) on

ਜਿਸਦੇ ਚੱਲਦੇ ਭਾਰਤੀ-ਬ੍ਰਿਟਿਸ਼ ਪੰਜਾਬੀ ਗਾਇਕ ਜੱਗੀ ਡੀ ਨੇ ਆਪਣੇ ਇੰਸਟਾਗ੍ਰਾਮ ਉੱਤੇ ਬਹੁਤ ਹੀ ਇਸ ਖ਼ਾਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਤੇ ਲੋਕਾਂ ਨੂੰ ਘਰ ‘ਚ ਰਹਿਣ ਦਾ ਸੁਨੇਹਾ ਦਿੱਤਾ ਹੈ ।

ਪੰਜਾਬ ‘ਚ ਵੀ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਬੜੀ ਤੇਜ਼ੀ ਨਾਲ ਆ ਰਹੇ ਨੇ । ਸੋ ਪੰਜਾਬ ਸਰਕਾਰ ਤੇ ਪੰਜਾਬੀ ਗਾਇਕਾਂ ਵੱਲੋਂ ਲੋਕਾਂ ਨੂੰ ਘਰੇ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network