JugJugg Jeeyo ਫ਼ਿਲਮ ਦਾ ਨਵਾਂ ਗੀਤ 'ਦੁਪੱਟਾ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਯਾਦ ਆਇਆ ਸੁਰਜੀਤ ਬਿੰਦਰਖੀਆ ਦਾ ਗੀਤ ‘ਦੁਪੱਟਾ ਤੇਰਾ ਸੱਤ ਰੰਗ ਦਾ’
JugJugg Jeeyo ਫ਼ਿਲਮ ਦਾ ਨਵਾਂ ਗੀਤ 'ਦੁਪੱਟਾ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਯਾਦ ਆਇਆ ਸੁਰਜੀਤ ਬਿੰਦਰਖੀਆ ਦਾ ਗੀਤ ‘ਦੁਪੱਟਾ ਤੇਰਾ ਸੱਤ ਰੰਗ ਦਾ’
JugJugg Jeeyo's movie new Duppata song : ਵਰੁਨ ਧਵਨ ਅਤੇ ਕਿਆਰਾ ਅਡਵਾਨੀ ਦੀ ਆਉਣ ਵਾਲੀ ਫਿਲਮ ਜੁਗ ਜੁਗ ਜੀਓ ਨੂੰ ਲੈ ਕੇ ਕਾਫੀ ਚਰਚਾ ਹੈ। ਜਦੋਂ ਤੋਂ ਇਸ ਫੈਮਿਲੀ ਡਰਾਮਾ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਦਰਸ਼ਕ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫ਼ਿਲਮ ਦਾ ਇੱਕ ਹੋਰ ਨਵਾਂ ਗੀਤ DUPPATA ਰਿਲੀਜ਼ ਹੋ ਗਿਆ ਹੈ।
ਹੋਰ ਪੜ੍ਹੋ : ਵਿਦੇਸ਼ੀ ਨੌਜਵਾਨਾਂ ਨੇ ਪੰਜਾਬੀ ਗੀਤ ‘ਕਾਲਾ ਚਸ਼ਮਾ’ ਤੇ ਕੀਤਾ ਬਾਕਮਾਲ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਹਾਲ ਹੀ 'ਚ 'ਜੁਗ ਜੁਗ ਜੀਓ' ਦਾ ਗੀਤ 'ਦਿ ਪੰਜਾਬਣ' ਗੀਤ ਰਿਲੀਜ਼ ਹੋਇਆ ਸੀ, ਜਿਸ ਨੇ ਸੋਸ਼ਲ ਮੀਡੀਆ 'ਤੇ ਖੂਬ ਧੂਮ ਮਚਾਈ ਹੋਈ ਸੀ ਅਤੇ ਹੁਣ ਇਸ ਦਾ ਸ਼ਾਨਦਾਰ ਪਾਰਟੀ ਨੰਬਰ 'ਦੁਪੱਟਾ' ਗੀਤ ਵੀ ਰਿਲੀਜ਼ ਹੋਇਆ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ।

ਗੀਤ 'ਚ ਕਿਆਰਾ ਆਪਣੇ ਸਟਾਈਲ ਅਤੇ ਵਰੁਣ ਧਵਨ ਵੀ ਆਪਣੇ ਸ਼ਾਨਦਾਰ ਡਾਂਸ ਮੁਵ ਦੇ ਨਾਲ ਜਾਦੂ ਬਿਖੇਰਦੇ ਨਜ਼ਰ ਆ ਰਿਹਾ ਹੈ। ਕੁਝ ਸਮੇਂ ਪਹਿਲਾ ਹੀ ਟੀ-ਸੀਰੀਜ਼ ਲੇਬਲ ਦੇ ਹੇਠ ਇਹ ਗੀਤ ਰਿਲੀਜ਼ ਹੋਇਆ ਹੈ। ਜਿਸ ਤੋਂ ਬਾਅਦ ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗਾਣੇ ਦੇ ਵਿਊਜ਼ ਲਗਾਤਾਰ ਵੱਧਦੇ ਜਾ ਰਹੇ ਹਨ।
Image Source: Instagram
ਦੱਸ ਦਈਏ ਇਹ ਪੰਜਾਬੀ ਗੀਤ Dupatta Tera Satrang Da ਦਾ ਰੀਮੇਕ ਹੈ। ਜਿਸ ਨੂੰ ਬਹੁਤ ਸਾਲ ਪਹਿਲਾਂ ਮਰਹੂਮ ਗਾਇਕ ਸੁਰਜੀਤ ਬਿੰਦਰਖੀਆ ਨੇ ਗਾਇਆ ਸੀ। ਦੱਸ ਦਈਏ ਦੁਪੱਟਾ ਗੀਤ ਨੂੰ ਗਾਇਕ Diesby ਤੇ ਫੀਮੇਲ ਗਾਇਕਾ Shreya Sharma ਨੇ ਮਿਲਕੇ ਗਾਇਆ ਹੈ।
ਦੁਪੱਟਾ ਗੀਤ 'ਚ ਵਰੁਣ ਧਵਨ ਅਤੇ ਕਿਆਰਾ ਅਡਵਾਨੀ ਤੋਂ ਇਲਾਵਾ ਮਨੀਸ਼ ਪਾਲ ਅਤੇ ਅਨਿਲ ਕਪੂਰ ਵੀ ਨਜ਼ਰ ਆ ਰਹੇ ਹਨ। ਇਸ ਫਿਲਮ 'ਚ ਕਈ ਦਿੱਗਜ ਕਲਾਕਾਰ ਵੀ ਨਜ਼ਰ ਆਉਣਗੇ। ਕਾਫੀ ਲੰਬੇ ਸਮੇਂ ਤੋਂ ਬਾਅਦ ਅਦਾਕਾਰਾ ਨੀਤੂ ਕਪੂਰ ਵੀ ਇਸ ਫ਼ਿਲਮ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਵੇਗੀ।
ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਹੀ ਆਪਣੇ ਜ਼ਬਰਦਸਤ ਟ੍ਰੇਲਰ ਨਾਲ ਧਮਾਕਾ ਮਚਾ ਦਿੱਤਾ ਹੈ। ਇਸ ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵਲੋਂ ਕਾਫੀ ਤਾਰੀਫ ਮਿਲ ਰਹੀ ਹੈ। ਦੂਜੇ ਪਾਸੇ ਜੇਕਰ ਫਿਲਮ ਦੀ ਰਿਲੀਜ਼ ਦੀ ਗੱਲ ਕਰੀਏ ਤਾਂ ਇਹ 24 ਜੂਨ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ਦੇ ਸਿਤਾਰੇ ਵੀ ਇਨ੍ਹੀਂ ਦਿਨੀਂ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
