ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ, ਦਰਸ਼ਨ ਔਲਖ ਨੇ ਪੋਸਟ ਸਾਂਝੀ ਕਰਕੇ ਗੁਰੂ ਸਾਹਿਬ ਨੂੰ ਕੀਤਾ ਯਾਦ

written by Shaminder | September 20, 2022

ਅੱਜ ਸ੍ਰੀ ਗੁਰੂ ਨਾਨਕ ਦੇਵ (Sri Guru Nanak Dev Ji) ਜੀ ਦਾ ਜੋਤੀ ਜੋਤ ਦਿਵਸ ਹੈ । ਇਸ ਮੌਕੇ ‘ਤੇ ਸੰਗਤਾਂ ਦੇ ਵੱਲੋਂ ਗੁਰੂ ਸਾਹਿਬ ਨੂੰ ਯਾਦ ਕੀਤਾ ਜਾ ਰਿਹਾ ਹੈ ।ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਵੀ ਗੁਰੂ ਸਾਹਿਬ ਨੂੰ ਯਾਦ ਕਰਦੇ ਹੋਏ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਦਰਸ਼ਨ ਔਲਖ ਨੇ ਲਿਖਿਆ ਕਿ ‘ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ॥

Guru Nanak Dev ji . Image Source :Google

ਹੋਰ ਪੜ੍ਹੋ : ਰਵਿੰਦਰ ਗਰੇਵਾਲ ਦੀ ਫ਼ਿਲਮ ‘ਵਿੱਚ ਬੋਲੂੰਗਾ ਤੇਰੇ’ ਇਸ ਦਿਨ ਹੋਵੇਗੀ ਰਿਲੀਜ਼, ਗਾਇਕ ਨੇ ਸਾਂਝਾ ਕੀਤਾ ਪੋਸਟਰ

ਪਹਿਲੇ ਪਾਤਸਾਹਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅੱਜ ਦੇ ਦਿਹਾੜੇ ਸ੍ਰੀ ਕਰਤਾਰਪੁਰ ਸਾਹਿਬ(ਪਾਕਿਸਤਾਨ) ਵਿਖੇ ਜੋਤੀ ਜੋਤਿ ਸਮਾ ਗਏ ਸੀ ਗੁਰੂ ਸਾਹਿਬ ਜੀ ਦੇ"ਜੋਤੀ ਜੋਤਿ ਗੁਰਪੁਰਬ"ਦਿਹਾੜੇ ਗੁਰੂ ਸਾਹਿਬ ਜੀ ਦੇ ਚਰਨਾ ਵਿੱਚ ਕੋਟਿ ਕੋਟਿ ਪ੍ਰਣਾਮ’।

guru nanak dev ji Image Source : Instagram

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਦਰਸ਼ਨ ਔਲਖ ਅਕਸਰ ਗੁਰੂ ਪੁਰਬ ਦੇ ਮੌਕੇ ‘ਤੇ ਪੋਸਟ ਸਾਂਝੀ ਕਰਦੇ ਹਨ । ਉਹ ਕੋਈ ਵੀ ਮੌਕਾ ਹੋਵੇ ਗੁਰੂ ਸਾਹਿਬਾਨਾਂ ਨੂੰ ਯਾਦ ਕਰਦੇ ਹਨ । ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

Darshan Aulakh , image From instagram

ਉਨ੍ਹਾਂ ਨੇ ਜਿੱਥੇ ਪੰਜਾਬੀ ਇੰਡਸਟਰੀ ‘ਚ ਆਪਣੀ ਅਦਾਕਾਰੀ ਦੇ ਨਾਲ ਖ਼ਾਸ ਜਗ੍ਹਾ ਬਣਾਈ ਹੈ, ਉੱਥੇ ਹੀ ਬਾਲੀਵੁੱਡ ਇੰਡਸਟਰੀ ਦੀਆਂ ਕਈ ਹਿੱਟ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਇਨ੍ਹਾਂ ਫ਼ਿਲਮਾਂ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਜਲਦ ਹੀ ਉਹ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।

You may also like