ਸਿੰਘੂ ਬਾਰਡਰ ‘ਤੇ ਕਬੱਡੀ ਖਿਡਾਰੀ ਨਿਭਾ ਰਹੇ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ
ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ।ਕਿਸਾਨਾਂ ਨੂੰ ਕਲਾਕਾਰਾਂ ਦੇ ਨਾਲ ਨਾਲ ਖਿਡਾਰੀ ਵੀ ਆਪਣਾ ਪੂਰਾ ਯੋਗਦਾਨ ਦੇ ਰਹੇ ਨੇ ਅਤੇ ਇਸ ਪ੍ਰਦਰਸ਼ਨ ਦੌਰਾਨ ਬਹੁਤ ਵੱਡੀ ਸੇਵਾ ਨਿਭਾ ਰਹੇ ਨੇ । ਦਰਅਸਲ ਸਿੰਘੂ ਬਾਰਡਰ ‘ਤੇ ਪਿਛਲੇ ਕਈ ਦਿਨਾਂ ਤੋਂ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਕੱਪੜੇ ਧੋਣ ਦੀ ਸਮੱਸਿਆ ਪੇਸ਼ ਆ ਰਹੀ ਸੀ । ਜਿਸ ਤੋਂ ਬਾਅਦ ਕਬੱਡੀ ਖਿਡਾਰੀਆਂ ਨੇ ਇਨ੍ਹਾਂ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਸੰਭਾਲ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ ।
ਅਜਿਹੇ ਵਿੱਚ ਸੋਸ਼ਲ ਮੀਡੀਆ ਉੱਪਰ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਕਬੱਡੀ ਦੇ ਕੌਮਾਂਤਰੀ ਖਿਡਾਰੀਆਂ ਸਿੰਘੂ ਹੱਦ ’ਤੇ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਕਰ ਰਹੇ ਹਨ। ਇਸ ਦਾ ਕਾਫੀ ਪ੍ਰਸੰਸਾ ਹੋ ਰਹੀ ਹੈ।
ਹੋਰ ਪੜ੍ਹੋ : ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਇੱਕ ਹੋਰ ਕਿਸਾਨ ਰਵਿੰਦਰਪਾਲ ਦਾ ਦਿਹਾਂਤ, ਗਾਇਕ ਰਵਿੰਦਰ ਗਰੇਵਾਲ ਨੇ ਸਾਂਝੀ ਕੀਤੀ ਪੋਸਟ
ਇਹ ਖਿਡਾਰੀ ਕੱਪੜੇ ਧੋਣ ਵਾਲੀਆਂ ਦੋ ਮਸ਼ੀਨਾਂ ਨਾਲ ਦਿਨ-ਰਾਤ ਕਿਸਾਨਾਂ ਦੇ ਕੱਪੜੇ ਧੋ ਰਹੇ ਹਨ।
ਸਿੰਘੂ ਬਾਰਡਰ ਦੇ ਨੇੜੇ ਹੀ ਇੱਕ ਬਿਲਡਿੰਗ ਵਿੱਚ ਇਨ੍ਹਾਂ ਨੌਜਵਾਨਾਂ ਨੇ ਡੇਰੇ ਲਾਏ ਹੋਏ ਹਨ ਤੇ ਉਸ ਬਿਲਡਿੰਗ ਦੇ ਮਾਲਕ ਨੇ ਇਨ੍ਹਾਂ ਨੂੰ ਬਿਜਲੀ-ਪਾਣੀ ਦੀ ਸਹੂਲਤ ਦਿੱਤੀ ਹੋਈ ਹੈ। ਇਨ੍ਹਾਂ ਨੂੰ ਕੱਪੜੇ ਧੋਣ ਵਾਲੀਆਂ ਦੋ ਮਸ਼ੀਨਾਂ ਇੰਗਲੈਂਡ ਦੇ ਦੋ ਕਬੱਡੀ ਪ੍ਰਮੋਟਰਾਂ ਨੇ ਲੈ ਕੇ ਦਿੱਤੀਆਂ ਹਨ।