‘Kabhi Eid Kabhi Diwali’ ਦੇ ਸੈੱਟ ਤੋਂ ਸ਼ਹਿਨਾਜ਼ ਗਿੱਲ ਦਾ ਫਰਸਟ ਲੁੱਕ ਹੋਇਆ LEAK, ਦੇਖੋ ਵਾਇਰਲ ਵੀਡੀਓ

written by Lajwinder kaur | May 16, 2022

Shehnaaz Gill's first look from the film ‘Kabhi Eid Kabhi Diwali’ leaked : 'ਬਿੱਗ ਬੌਸ 13' ਫੇਮ ਸ਼ਹਿਨਾਜ਼ ਗਿੱਲ ਵੱਡੇ ਪਰਦੇ 'ਤੇ ਡੈਬਿਊ ਕਰਨ ਲਈ ਕਾਫੀ ਉਤਸ਼ਾਹਿਤ ਹੈ। ਜੀ ਹਾਂ ਉਹ ਸਲਮਾਨ ਖ਼ਾਨ ਦੀ ਫ਼ਿਲਮ 'ਕਭੀ ਈਦ ਕਭੀ ਦੀਵਾਲੀ' ਨਾਲ ਬਾਲੀਵੁੱਡ 'ਚ ਐਂਟਰੀ ਕਰ ਰਹੀ ਹੈ। ਜਦੋਂ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਸ਼ਹਿਨਾਜ਼ ਗਿੱਲ ਦੇ ਪ੍ਰਸ਼ੰਸਕਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਸ਼ਹਿਨਾਜ਼ ਦੇ ਪ੍ਰਸ਼ੰਸਕ ਆਪਣੀ ਚਹੇਤੀ ਨੂੰ ਵੱਡੇ ਪਰਦੇ ਉੱਤੇ ਦੇਖਣ ਦੇ ਲਈ ਬਹੁਤ ਉਤਸ਼ਾਹਿਤ ਹਨ। ਦੱਸ ਦਈਏ ਇਸ ਫ਼ਿਲਮ ਦੀ ਸ਼ਹਿਨਾਜ਼ ਗਿੱਲ ਦੀ ਪਹਿਲੀ ਲੁੱਕ ਵੀ ਲੀਕ ਹੋ ਗਈ ਹੈ।

Image Source: Instagram

ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ‘Mahi Mera Nikka Jeha’ ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਛਾਇਆ ਟਰੈਂਡਿੰਗ ‘ਚ

ਜੀ ਹਾਂ, ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਲਿੱਪ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਲਿੱਪ 'ਕਭੀ ਈਦ ਕਭੀ ਦੀਵਾਲੀ' ਦੇ ਸੈੱਟ ਦੀ ਹੈ। ਵੀਡੀਓ ਵਿੱਚ Shehnaaz Gill ਵੈਨਿਟੀ ਵੈਨ ਦੇ ਅੰਦਰ ਤੋਂ ਆਪਣੇ ਸ਼ੂਟ ਲਈ ਨਿਕਲਦੀ ਹੋਏ ਦਿਖਾਈ ਦੇ ਰਹੀ ਹੈ। ਸ਼ਹਿਨਾਜ਼ ਨੇ ਸਾੜ੍ਹੀ ਪਾਈ ਹੋਈ ਹੈ, ਉਸ ਨੇ ਵਾਲ ਬੰਨ੍ਹੇ ਹੋਏ ਹਨ ਅਤੇ ਗਜਰਾ ਵੀ ਸਜਾਇਆ ਹੋਇਆ ਹੈ।

Image Source: Instagram

ਦੋ ਦਿਨ ਪਹਿਲਾਂ ਹੀ ਸਲਮਾਨ ਖਾਨ ਨੇ ਵੀ 'ਕਭੀ ਈਦ ਕਭੀ ਦੀਵਾਲੀ' ਦੇ ਸੈੱਟ ਤੋਂ ਆਪਣੀ ਪਹਿਲੀ ਲੁੱਕ ਦਾ ਖੁਲਾਸਾ ਕੀਤਾ ਸੀ। ਫਰਹਾਦ ਸਾਮਜੀ ਦੁਆਰਾ ਨਿਰਦੇਸ਼ਿਤ ਇਸ ਫ਼ਿਲਮ ਵਿੱਚ ਸਲਮਾਨ ਖ਼ਾਨ ਦੇ ਨਾਲ ਪੂਜਾ ਹੇਗੜੇ ਵੀ ਨਜ਼ਰ ਆਵੇਗੀ। ਇੰਨਾ ਹੀ ਨਹੀਂ ਰਾਘਵ ਜੁਆਲ ਦੀ ਫ਼ਿਲਮ 'ਚ ਵੀ ਨਵੀਂ ਐਂਟਰੀ ਹੋਈ ਹੈ।

ਦੱਸ ਦਈਏ ਸਲਮਾਨ ਖ਼ਾਨ ਨੇ ਜੋ ਲੁੱਕ ਸ਼ੇਅਰ ਕੀਤੀ ਹੈ, ਉਸ 'ਚ ਉਹ ਲੰਬੇ ਵਾਲਾਂ 'ਚ ਐਕਸ਼ਨ ਅਵਤਾਰ 'ਚ ਨਜ਼ਰ ਆ ਰਹੇ ਹਨ। 'ਕਭੀ ਈਦ ਕਭੀ ਦੀਵਾਲੀ' ਦੀ ਸ਼ੂਟਿੰਗ ਜ਼ੋਰਾਂ 'ਤੇ ਚੱਲ ਰਹੀ ਹੈ। ਪੂਜਾ ਹੇਗੜੇ ਨੇ ਵੀ ਸ਼ੂਟ ਸ਼ੁਰੂ ਹੋਣ ਦੀ ਜਾਣਕਾਰੀ ਸਾਂਝੀ ਕੀਤੀ।

shehnaaz Gill kabhi eid kabhi diwali

'ਕਭੀ ਈਦ ਕਭੀ ਦੀਵਾਲੀ' ਇਸ ਸਾਲ 30 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਨੂੰ ਸਲਮਾਨ ਖ਼ਾਨ ਦੇ ਬੈਸਟ ਫ੍ਰੈਂਡ ਸਾਜਿਦ ਨਾਡਿਆਡਵਾਲਾ ਪ੍ਰੋਡਿਊਸ ਕਰ ਰਹੇ ਹਨ। ਦੱਸ ਦਈਏ ਹਾਲ ਹੀ ਚ ਸਲਮਾਨ ਖ਼ਾਨ ਤੇ ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।

ਹੋਰ ਪੜ੍ਹੋ : ਕੈਟਰੀਨਾ ਕੈਫ ਸਟਾਈਲਿਸ਼ ਲੁੱਕ 'ਚ ‘Bowling’ ਕਰਦੀ ਆਈ ਨਜ਼ਰ, US ‘ਚ ਪਤੀ ਵਿੱਕੀ ਕੌਸ਼ਲ ਨਾਲ ਲੈ ਰਹੀ ਹੈ ਛੁੱਟੀਆਂ ਦਾ ਅਨੰਦ

 

 

You may also like