ਮਿੰਦੋ ਤਸੀਲਦਾਰਨੀ ਦਾ ਰੋਮਾਂਟਿਕ ਗੀਤ ‘ਕੱਚੀਏ ਲਗਰੇ’ ਸਿਕੰਦਰ ਸਲੀਮ ਤੇ ਮੰਨਤ ਨੂਰ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  June 17th 2019 11:54 AM  |  Updated: June 17th 2019 12:00 PM

ਮਿੰਦੋ ਤਸੀਲਦਾਰਨੀ ਦਾ ਰੋਮਾਂਟਿਕ ਗੀਤ ‘ਕੱਚੀਏ ਲਗਰੇ’ ਸਿਕੰਦਰ ਸਲੀਮ ਤੇ ਮੰਨਤ ਨੂਰ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

ਮਿੰਦੋ ਤਸੀਲਦਾਰਨੀ ਦਾ ਤੀਜਾ ਗੀਤ ਰਿਲੀਜ਼ ਹੋ ਚੁੱਕਿਆ ਹੈ। ਜੀ ਹਾਂ ਨਵਾਂ ਗੀਤ ‘ਕੱਚੀਏ ਲਗਰੇ’ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ। ਇਸ ਗੀਤ ਨੂੰ ਸਿਕੰਦਰ ਸਲੀਮ ਤੇ ਮੰਨਤ ਨੂਰ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਕੱਚੀਏ ਲਗਰੇ ਗੀਤ ਰੋਮਾਂਟਿਕ ਜੌਨਰ ਦਾ ਹੈ। ਇਸ ਗੀਤ ਨੂੰ ਰਾਜਵੀਰ ਜਵੰਦਾ ਤੇ ਈਸ਼ਾ ਰਿਖੀ ਉੱਤੇ ਫ਼ਿਲਮਾਇਆ ਗਿਆ ਹੈ।

ਹੋਰ ਵੇਖੋ:ਦੇਵ ਖਰੌੜ ਨੂੰ ਪਿਆਰ ‘ਚ ਕਿਸ ਤੋਂ ਮਿਲਿਆ ਧੋਖਾ, ਸੁਣੋ ਕਰਮਜੀਤ ਅਨਮੋਲ ਦੀ ਆਵਾਜ਼ ‘ਚ, ਵੇਖੋ ਵੀਡੀਓ

ਕੱਚੀਏ ਲਗਰੇ ਗੀਤ ਦੇ ਬੋਲ ਹਰਮਨਜੀਤ ਦੀ ਕਲਮ 'ਚੋਂ ਨਿਕਲੇ ਨੇ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਇਸ ਗੀਤ ਨੂੰ ਜੱਸ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਫ਼ਿਲਮ 'ਮਿੰਦੋ ਤਸੀਲਦਾਰਨੀ' ਨੂੰ ਅਵਤਾਰ ਸਿੰਘ ਵੱਲੋਂ ਲਿਖਿਆ ਗਿਆ ਹੈ ਤੇ ਨਾਲ ਹੀ ਉਨ੍ਹਾਂ ਵੱਲੋਂ ਫ਼ਿਲਮ ਨੂੰ ਡਾਇਰੈਕਟ ਵੀ ਕੀਤਾ ਗਿਆ ਹੈ। ਇਸ ਫ਼ਿਲਮ ਨੂੰ ਕਰਮਜੀਤ ਅਨਮੋਲ ਤੇ ਰੰਜੀਵ ਸਿੰਗਲਾ ਨੇ ਪ੍ਰੋਡਿਊਸ ਕੀਤਾ ਹੈ। ਇਸ ਫ਼ਿਲਮ ‘ਚ ਮੁੱਖ ਕਿਰਦਾਰਾਂ 'ਚ ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿਖੀ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਕਮੇਡੀ ਤੇ ਪਰਿਵਾਰਕ ਇਮੋਸ਼ਨਲ ਡਰਾਮਾ 28 ਜੂਨ ਨੂੰ ਸਿਨੇਮਾ ਘਰਾਂ ‘ਚ ਦੇਖਣ ਨੂੰ ਮਿਲੇਗਾ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network