ਧਾਰਮਿਕ ਸ਼ਬਦ ‘ਕਹੁ ਨਾਨਕ ਜੀਅੜਾ ਬਲਿਹਾਰੀ’ ਭਾਈ ਕਮਲਜੀਤ ਸਿੰਘ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  June 16th 2019 12:37 PM  |  Updated: June 16th 2019 12:37 PM

ਧਾਰਮਿਕ ਸ਼ਬਦ ‘ਕਹੁ ਨਾਨਕ ਜੀਅੜਾ ਬਲਿਹਾਰੀ’ ਭਾਈ ਕਮਲਜੀਤ ਸਿੰਘ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਨੈੱਟਵਰਕ ਵੱਲੋਂ ਕੀਤੇ ਜਾਂਦੇ ਗੁਰਬਾਣੀ ਦੇ ਪ੍ਰਸਾਰ ਤੇ ਪ੍ਰਚਾਰ ਦੇ ਉਪਰਾਲੇ ਤਹਿਤ ਹਰ ਹਫ਼ਤੇ ਧਾਰਮਿਕ ਸ਼ਬਦ ਰਿਲੀਜ਼ ਕੀਤਾ ਜਾਂਦਾ ਹੈ। ਇਸ ਸਿਲਸਿਲੇ ਦੇ ਚਲਦਿਆਂ ਹੁਣ ਤੱਕ ਕਈ ਧਾਰਮਿਕ ਸ਼ਬਦ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋ ਚੁੱਕੇ ਹਨ । ਜਿਨ੍ਹਾਂ ਨੂੰ ਸੰਗਤਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਇਸ ਹਫ਼ਤੇ ਭਾਈ ਕਮਲਜੀਤ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ਜੀ ਦੀ ਰਸਭਿੰਨੀ ਆਵਾਜ਼ ‘ਚ ਧਾਰਮਿਕ ਸ਼ਬਦ ‘ਕਹੁ ਨਾਨਕ ਜੀਅੜਾ ਬਲਿਹਾਰੀ’ ਰਿਲੀਜ਼ ਕੀਤਾ ਜਾ ਚੁੱਕਿਆ ਹੈ। ਇਸ ਧਾਰਮਿਕ ਸ਼ਬਦ ਨੂੰ ਭਾਈ ਕਮਲਜੀਤ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇਹ ਸ਼ਬਦ ਗਾਇਨ ਕੀਤਾ ਗਿਆ ਹੈ ਤੇ ਸੰਗੀਤ ਪਰਵਿੰਦਰ ਸਿੰਘ ਬੱਬੂ ਹੋਰਾਂ ਨੇ ਦਿੱਤਾ ਹੈ।

ਪੀਟੀਸੀ ਸਿਮਰਨ ਸਟੂਡੀਓ ‘ਚ ਇਹ ਸ਼ਬਦ ਗਾਇਨ ਕੀਤਾ ਗਿਆ ਹੈ। ਇਸ ਸ਼ਬਦ ਦਾ ਵਰਲਡ ਟੀਵੀ ਪ੍ਰੀਮੀਅਰ ਪੀਟੀਸੀ ਨੈੱਟਵਰਕ ਦੇ ਚੈਨਲ ‘ਤੇ ਕਰ ਦਿੱਤਾ ਗਿਆ ਹੈ। ਜਿਵੇਂ ਕਿ ਤੁਹਾਨੂੰ ਪਤਾ ਹੀ ਕਿ ਹੈ ਪੀਟੀਸੀ ਨੈੱਟਵਰਕ ਵੱਲੋਂ ਲੋਕਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰਦਾ ਰਹਿੰਦਾ ਹੈ। ਦੇਸ਼ਾਂ ਵਿਦੇਸ਼ਾਂ ‘ਚ ਰਹਿੰਦੀਆਂ ਸੰਗਤਾਂ ਇਨ੍ਹਾਂ  ਧਾਰਮਿਕ ਸ਼ਬਦਾਂ ਦਾ ਰੂਹਾਨੀ ਅਨੰਦ ਪੀਟੀਸੀ ਰਿਕਾਡਜ਼ ਦੇ ਯੂਟਿਊਬ ਚੈਨਲ ਉੱਤੇ ਵੀ ਲੈ ਸਕਦੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network