ਕਾਜਲ ਅਗਰਵਾਲ ਨੇ ਕਰਵਾਇਆ ਮੈਟਰਨਿਟੀ ਫੋਟੋਸ਼ੂਟ, ਬੇਬੀ ਬੰਪ ਨਾਲ ਸਾਂਝਾ ਕੀਤਾ ਇਹ ਵੀਡੀਓ

written by Lajwinder kaur | April 10, 2022

ਬਾਲੀਵੁੱਡ ਅਦਾਕਾਰਾ ਕਾਜਲ ਅਗਰਵਾਲ ਜਲਦ ਹੀ ਮਾਂ ਬਣਨ ਜਾ ਰਹੀ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਰਹਿੰਦੀ ਹੈ। ਹੁਣ ਹਾਲ ਹੀ 'ਚ ਉਸ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕੀਤੀਆਂ ਹਨ, ਜੋ ਕਾਫੀ ਤੇਜ਼ੀ ਨਾਲ ਹੋ ਰਹੀਆਂ ਹਨ। ਵੀਡੀਓ 'ਚ ਕਾਜਲ ਪਿੰਕ ਕਲਰ ਦੀ ਫਰੀਲ ਵਾਲੀ ਲੰਬੀ ਡਰੈੱਸ 'ਚ ਨਜ਼ਰ ਆ ਰਹੀ ਹੈ। ਜਿਸ ‘ਚ ਉਹ ਬਹੁਤ ਜ਼ਿਆਦਾ ਖ਼ੂਬਸੂਰਤ ਲੱਗ ਰਹੀ ਹੈ।

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਦੇ ਭਰਾ ਨੇ ਆਪਣੀ ਭੈਣ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਭੈਣ-ਭਰਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Kajal

ਕਾਜਲ ਅਗਰਵਾਲ ਨੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਆਪਣੇ ਬੇਬੀ ਬੰਪ ਦੇ ਨਾਲ ਵੱਖਰੇ-ਵੱਖਰੇ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਪ੍ਰਸ਼ੰਸਕਾਂ ਦੇ ਕਲਾਕਾਰਾਂ ਦੇ ਕਮੈਂਟ ਆ ਚੁੱਕੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ  ਆਪਣੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਸੀ। ਕਾਜਲ ਨੇ ਕੈਪਸ਼ਨ ਵਿੱਚ ਲਿਖਿਆ, "ਆਓ ਇਸਦਾ ਸਾਹਮਣਾ ਕਰੀਏ। ਮਾਂ ਬਣਨ ਦੀ ਤਿਆਰੀ ਇੱਕ ਸੁੰਦਰ ਅਹਿਸਾਸ ਹੋ ਸਕਦਾ ਹੈ, ਪਰ ਇਹ ਹਲਚਲ ਨਾਲ ਭਰਿਆ ਵੀ ਹੈ।"

ਹੋਰ ਪੜ੍ਹੋ : 'ਕੱਚੇ ਬਦਾਮ' ਤੋਂ ਬਾਅਦ ਨਿੰਬੂ ਸੋਡਾ ਵੇਚਣ ਵਾਲੇ ਦਾ ਇਹ ਅੰਦਾਜ਼ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਉਨ੍ਹਾਂ ਨੇ ਅੱਗੇ ਲਿਖਿਆ ਹੈ-‘ਇੱਕ ਪਲ ਵਿੱਚ ਤੁਸੀਂ ਮਹਿਸੂਸ ਕਰੋਗੇ ਕਿ ਸਭ ਕੁਝ ਠੀਕ ਹੈ ਤੇ ਹਾਲਾਤ ਕਾਬੂ ਵਿੱਚ ਹਨ, ਪਰ ਅਗਲੇ ਪਲ ਵਿੱਚ ਤੁਸੀਂ ਚਿੰਤਾ ਮਹਿਸੂਸ ਕਰ ਸਕਦੇ ਹੋ। ਪਰ ਖੁਸ਼ੀ, ਉਦਾਸੀ, ਡਰ ਅਤੇ ਨਿਰਾਸ਼ਾ ਦੀਆਂ ਇਨ੍ਹਾਂ ਭਾਵਨਾਵਾਂ ਵਿੱਚੋਂ ਲੰਘ ਕੇ ਇਹ ਪਲ ਕਦੋਂ ਤੁਹਾਡੀ ਜ਼ਿੰਦਗੀ ਦੀਆਂ ਸੁਨਹਿਰੀ ਯਾਦਾਂ ਦਾ ਹਿੱਸਾ ਬਣ ਜਾਂਦੇ ਹਨ, ਤੁਹਾਨੂੰ ਪਤਾ ਹੀ ਨਹੀਂ ਲੱਗਦਾ। ਇਹ ਵੱਖਰੇ-ਵੱਖਰੇ ਟੁੱਕੜੇ ਮਿਲਕੇ ਇੱਕ ਵਿਲੱਖਣ ਕਹਾਣੀ ਬਣਾਉਂਦੇ ਨੇ ਤੇ ਇਹ ਸਾਡੀਆਂ ਬਣ ਜਾਂਦੀਆਂ ਹਨ। "

Kajal Aggarwal-pics

ਤੁਹਾਨੂੰ ਦੱਸ ਦੇਈਏ ਕਿ ਕਾਜਲ ਨੇ ਅਕਤੂਬਰ 2020 ਵਿੱਚ ਮੁੰਬਈ ਦੇ ਤਾਜ ਪੈਲੇਸ ਵਿੱਚ ਗੌਤਮ ਕਿਚਲੂ ਨਾਲ ਵਿਆਹ ਕੀਤਾ ਸੀ। ਇਸ ਸਾਲ ਦੀ ਸ਼ੁਰੂਆਤ ਤੇ ਕਾਜਲ ਨੇ ਆਪਣੀ ਪ੍ਰੈਗਨੈਂਸੀ ਦੀ ਗੁੱਡ ਨਿਊਜ਼ ਆਪਣੇ ਚਾਹੁਣ ਵਾਲਿਆਂ ਦੇ ਨਾਲ ਸਾਂਝੀ ਕੀਤੀ ਸੀ। ਕਾਜਲ ਅਗਰਵਾਲ ਕਈ ਬਾਲੀਵੁੱਡ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।

 

 

You may also like