ਕਾਜੋਲ, ਰਕੁਲਪ੍ਰੀਤ ਅਤੇ ਨਿਮਰਤ ਕੌਰ ਨੇ ਗੁਰਪੁਰਬ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਵੇਖੋ ਵੀਡੀਓ

written by Shaminder | November 08, 2022 03:58pm

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ (Guru Nanak Dev ji)  ਦੇ ਪ੍ਰਕਾਸ਼ ਗੁਰਪੁਰਬ (Parkash Guru Purb) ਦੇ ਮੌਕੇ ‘ਤੇ ਸਮੂਹ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ । ਇਸ ਮੌਕੇ ਬਾਲੀਵੁੱਡ ਸਿਤਾਰਿਆਂ ਨੇ ਵੀ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ।

ਹੋਰ ਪੜ੍ਹੋ : ਜਾਨ੍ਹਵੀ ਕਪੂਰ ਨੇ ਪੰਜਾਬੀ ਗੀਤ ‘ਤੇ ਕੀਤਾ ਡਾਂਸ, ਵਿਦੇਸ਼ੀਆਂ ਨੂੰ ਵੀ ਲਾਇਆ ਨੱਚਣ, ਵੇਖੋ ਵੀਡੀਓ

ਅਦਾਕਾਰਾ ਰਕੁਲਪ੍ਰੀਤ ਵੀ ਜੈਕੀ ਭਗਨਾਨੀ ਦੇ ਨਾਲ ਮੱਥਾ ਟੇਕਣ ਦੇ ਲਈ ਗੁਰਦੁਆਰਾ ਸਾਹਿਬ ‘ਚ ਪਹੁੰਚੀ । ਇਸ ਤੋਂ ਇਲਾਵਾ ਨਿਮਰਤ ਕੌਰ ਵੀ ਮੱਥਾ ਟੇਕਣ ਦੇ ਲਈ ਗੁਰਦੁਆਰਾ ਸਾਹਿਬ ਪਹੁੰਚੀ । ਜਿਸ ਦਾ ਇੱਕ ਵੀਡੀਓ ਵੀ ਵਾਇਰਲ ਭਿਆਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Rakulpreet- image Source : Instagram

ਹੋਰ ਪੜ੍ਹੋ : ਇਸ ਵਿਦੇਸ਼ੀ ਗਾਇਕਾ ਦਾ ਨਰਵ ਸਿਸਟਮ ਹੋਇਆ ਡੈਮੇਜ, ਕਿਹਾ ‘ਹੁਣ ਤਾਂ ਪ੍ਰਮਾਤਮਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ ਇਲਾਜ’

ਇਸ ਦੇ ਨਾਲ ਹੀ ਅਦਾਕਾਰਾ ਕਾਜੋਲ ਵੀ ਆਪਣੇ ਪੁੱਤਰ ਦੇ ਨਾਲ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੀ । ਜਿਸ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗੁਰਦੁਆਰਾ ਸਾਹਿਬ ਦੇ ਬਾਹਰ ਨਜ਼ਰ ਆ ਰਹੀ ਹੈ ।

kajol- image Source : Instagram

ਸੋਸ਼ਲ ਮੀਡੀਆ ‘ਤੇ ਬਾਲੀਵੁੱਡ ਸਿਤਾਰਿਆਂ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਨੇ । ਦੱਸ ਦਈਏ ਕਿ ਅੱਜ ਦੁਨੀਆ ਭਰ ‘ਚ ਪਹਿਲੇ ਪਾਤਸ਼ਾਹ ਗੁਰੂ ਨਾਨਕ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ।ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ‘ਚ ਵੀ ਖ਼ਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

Nimrat kaur image Source : Instagram

ਇਸ ਮੌਕੇ ‘ਤੇ ਗੁਰਦੁਆਰਾ ਸਾਹਿਬ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਆਯੋਜਨ ਕੀਤਾ ਗਿਆ ਹੈ । ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

 

View this post on Instagram

 

A post shared by Viral Bhayani (@viralbhayani)

You may also like