ਕਪਿਲ ਸ਼ਰਮਾ ਦੇ ਸ਼ੋਅ ‘ਚ ਪਹੁੰਚੀ ਫ਼ਿਲਮ ‘ਕਲੀ ਜੋਟਾ’ ਦੀ ਟੀਮ, ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਖੂਬ ਮਸਤੀ ਕਰਦੇ ਆਏ ਨਜ਼ਰ

written by Lajwinder kaur | January 13, 2023 09:51am

Neeru Bajwa thanks note to Kapil Sharma: ਪੰਜਾਬੀ ਸਿਨੇਮਾ ਜੋ ਕਿ ਸ਼ਾਨਦਾਰ ਕੰਮ ਕਰਦੇ ਹੋਏ ਕਾਮਯਾਬੀ ਦੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਜਿਸ ਕਰਕੇ ਇਹ ਸਾਲ ਵੀ ਪੰਜਾਬੀ ਫ਼ਿਲਮਾਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਹਾਲ ਵਿੱਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਸਟਾਰਰ ਫ਼ਿਲਮ ਦਾ ਕਲੀ ਜੋਟਾ ਦਾ ਟ੍ਰੇਲਰ ਰਿਲੀਜ਼ ਹੋਇਆ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਅਜਿਹੇ ਵਿੱਚ ਫ਼ਿਲਮ ਦੀ ਸਟਾਰ ਕਾਸਟ ਵੀ ਫ਼ਿਲਮ ਦੀ ਰਿਲੀਜ਼ ਨੂੰ ਲੈ ਕੇ ਪੱਬਾਂ ਭਾਰ ਹੋਈ ਪਈ ਹੈ। ਇਸ ਸਿਲਸਿਲੇ ਦੇ ਚੱਲਦੇ ਕਲੀ ਜੋਟਾ ਫ਼ਿਲਮ ਦੀ ਸਟਾਰ ਕਾਸਟ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਪਹੁੰਚੀ ਹੈ। ਜਿਸ ਦੀ ਝਲਕ ਖੁਦ ਨੀਰੂ ਬਾਜਵਾ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ : ‘Kya Karoon’ ਗੀਤ ਦਾ BTS ਵੀਡੀਓ ਆਇਆ ਸਾਹਮਣੇ; ਦੇਖੋ ਜਾਨੀ, ਸਨਮ ਪੁਰੀ ਤੇ ਜੈਸਮੀਨ ਭਸੀਨ ਦੀ ਮਸਤੀ

kali jotta movie team

ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਬਿਤਾਏ ਪਲਾਂ ਨੂੰ ਦਿਖਾਇਆ ਹੈ। ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕਪਿਲ ਸ਼ਰਮਾ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੇ ਨਾਲ ਗੱਲਬਾਤ ਕਰ ਰਹੇ ਨੇ ਤੇ ਖੂਬ ਮਸਤੀ ਵੀ ਕਰ ਰਹੇ ਹਨ। ਇਸ ਖ਼ਾਸ ਮੌਕੇ ਉੱਤੇ ਕਪਿਲ ਸ਼ਰਮਾ ਦੀ ਮਾਂ ਵੀ ਨਜ਼ਰ ਆਈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨੀਰੂ ਨੇ ਕਪਿਲ ਦੇ ਲਈ ਇੱਕ ਖ਼ਾਸ ਨੋਟ ਵੀ ਲਿਖਿਆ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਬਹੁਤ ਵੱਡਾ ਧੰਨਵਾਦ ਤੁਹਾਡਾ @kapilsharma ਜੀ ਅਤੇ ਟੀਮ!’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਖੂਬ ਤਾਰੀਫ ਕਰ ਰਹੇ ਹਨ।

inside image of neeru satinder kapil

ਦੱਸ ਦਈਏ ‘ਕਲੀ ਜੋਟਾ’ ਫ਼ਿਲਮ ਜੋ ਕਿ 3 ਫ਼ਰਵਰੀ 2023 ਨੂੰ ਸਿਨੇਮਾਘਰਾਂ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਫ਼ਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਅਤੇ ਪ੍ਰੋਡਿਊਸ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸ਼ੁਭਾਸ ਦੁਆਰਾ ਕੀਤਾ ਗਿਆ। ਫ਼ਿਲਮ ਨੂੰ ਹਰਇੰਦਰ ਕੌਰ ਦੁਆਰਾ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਦਾ ਫ਼ਿਲਮ ਦਾ ਪਹਿਲਾ ਗੀਤ ‘ਨਿਹਾਰ ਲੈਣ ਦੇ’ ਵੀ ਦਰਸ਼ਕਾਂ ਦੇ ਰੂਬਰੂ ਹੋ ਚੁੱਕਿਆ ਹੈ । ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।

neeru with kapil

 

View this post on Instagram

 

A post shared by Neeru Bajwa (@neerubajwa)

 

You may also like