
Kali Jotta: ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਵਾਮਿਕਾ ਗੱਬੀ ਦੀ ਮੋਸਟ ਅਵੇਟਡ ਫ਼ਿਲਮ ‘ਕਲੀ ਜੋਟਾ’ ਜੋ ਕਿ ਅਗਲੇ ਮਹੀਨੇ ਯਾਨੀਕਿ 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਲੈ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ। ਇਸ ਦੌਰਾਨ ਫ਼ਿਲਮ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਜੀ ਹਾਂ ਪਿਆਰ ਦੇ ਰੰਗਾਂ ਨਾਲ ਭਰਿਆ ਗੀਤ ‘ਨਿਹਾਰ ਲੈਣ ਦੇ’ ਰਿਲੀਜ਼ ਹੋ ਗਿਆ ਹੈ।
ਹੋਰ ਪੜ੍ਹੋ : ਗੁਰਦਾਸ ਮਾਨ ਤੋਂ ਲੈ ਕੇ ਹਰਭਜਨ ਮਾਨ ਤੇ ਕਈ ਹੋਰ ਕਲਾਕਾਰਾਂ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ

ਨਿਹਾਰ ਲੈਣ ਦੇ ਗਾਣਾ ਜੋ ਕਿ ਰੋਮਾਂਟਿਕ ਜ਼ੌਨਰ ਵਾਲਾ ਹੈ, ਜਿਸ ਨੂੰ ਆਪਣੀ ਸਤਿੰਦਰ ਸਰਤਾਜ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਚਾਰ ਚੰਨ ਲਗਾਏ ਹਨ। ਇਸ ਗੀਤ ਨੂੰ ਫ਼ਿਲਮ ਵਿੱਚ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਉੱਤੇ ਫਿਲਮਾਇਆ ਗਿਆ ਹੈ, ਜਿਸ ਵਿੱਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਬੋਲ ਖੁਦ ਸਤਿੰਦਰ ਸਰਤਾਜ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਬੀਟ ਮਨੀਸਟਰ ਦਿੱਤਾ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਦੱਸ ਦਈਏ ਕੁਝ ਦਿਨ ਪਹਿਲਾਂ ਹੀ ਨਿਰਮਾਤਾਵਾਂ ਨੇ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦੀ ਕਲੀ ਜੋਟਾ ਦਾ ਸ਼ਾਨਦਾਰ ਪੋਸਟਰ ਸ਼ੇਅਰ ਕੀਤਾ ਸੀ। ਜਿਸ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸ਼ਕਾਂ ਵਿੱਚ ਫ਼ਿਲਮ ਨੂੰ ਦੇਖਣ ਲਈ ਉਤਸ਼ਾਹ ਵੱਧ ਗਿਆ ਸੀ। ਨੀਰੂ ਬਾਜਵਾ ਰਾਬੀਆ ਅਤੇ ਸਤਿੰਦਰ ਸਰਤਾਜ ਦੀਦਾਰ ਦੇ ਕਿਰਦਾਰ 'ਚ ਨਜ਼ਰ ਆਉਣਗੇ, ਇਸ ਫ਼ਿਲਮ ਵਿੱਚ ਅਦਾਕਾਰਾ ਵਾਮਿਕਾ ਗੱਬੀ ਵੀ ਨਜ਼ਰ ਆਵੇਗੀ। ਦੱਸ ਦੇਈਏ ਕਿ ਇਹ ਫ਼ਿਲਮ 3 ਫਰਵਰੀ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ।
