ਵਾਰਿਸ ਭਰਾਵਾਂ ਦਾ ਨਵਾਂ ਗੀਤ 'ਸਿੱਧੀ ਬੱਸ ਨਨਕਾਣੇ ਨੂੰ' 11 ਅਪ੍ਰੈਲ ਨੂੰ ਹੋਵੇਗਾ ਰਿਲੀਜ਼  

Written by  Rupinder Kaler   |  April 03rd 2019 05:48 PM  |  Updated: April 03rd 2019 05:48 PM

ਵਾਰਿਸ ਭਰਾਵਾਂ ਦਾ ਨਵਾਂ ਗੀਤ 'ਸਿੱਧੀ ਬੱਸ ਨਨਕਾਣੇ ਨੂੰ' 11 ਅਪ੍ਰੈਲ ਨੂੰ ਹੋਵੇਗਾ ਰਿਲੀਜ਼  

ਗਾਇਕ ਮਨਮੋਹਨ ਵਾਰਿਸ, ਕਮਲ ਹੀਰ ਤੇ ਸੰਗਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਪੰਜਾਬੀ ਸੱਭਿਆਚਾਰ ਦੀ ਜੜ੍ਹ ਨਾਲ ਜੁੜੀ ਤਿੰਨਾਂ ਭਰਾਵਾਂ ਦੀ ਇਹ ਤਿੱਕੜੀ ਹੁਣ ਇੱਕ ਧਾਰਮਿਕ ਗੀਤ ਲੈ ਕੇ ਆ ਰਹੇ ਹਨ । ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਗੀਤ ਦੇ ਟਾਈਟਲ ਦੀ ਗੱਲ ਕੀਤੀ ਜਾਵੇ ਤਾਂ ਇਹ ਗੀਤ 'ਸਿੱਧੀ ਬੱਸ ਨਨਕਾਣੇ ਨੂੰ' ਟਾਈਟਲ ਹੇਠ ਰਿਲੀਜ਼ ਹੋ ਰਿਹਾ ਹੈ ।

manmohan-waris-kamal-heer-sangtar manmohan-waris-kamal-heer-sangtar

ਇਹ ਗਾਣਾ ਮੰਗਲ ਹਠੂਰ ਨੇ ਲਿਖਿਆ ਹੈ ਜਦੋਂ ਕਿ ਇਸ ਦਾ ਮਿਊਜ਼ਿਕ ਸੰਗਤਾਰ ਨੇ ਤਿਆਰ ਕੀਤਾ ਹੈ । ਇਸ ਗਾਣੇ ਦਾ ਵੀਡਿਓ ਸੰਦੀਪ ਸ਼ਰਮਾ ਨੇ ਤਿਆਰ ਕੀਤਾ ਹੈ । ਵਾਰਿਸ ਭਰਾਵਾਂ ਦਾ ਇਹ ਗਾਣਾ 11 ਅਪ੍ਰੈਲ ਨੂੰ ਰਿਲੀਜ਼ ਹੋਵੇਗਾ । ਵਾਰਿਸ ਭਰਾਵਾਂ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਵਿਦੇਸ਼ਾਂ ਵਿੱਚ ਉਹਨਾਂ ਦਾ ਪੰਜਾਬੀ ਵਿਰਸਾ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਵਾਰਿਸ ਭਰਾਵਾ ਦਾ ਹਰ ਗੀਤ ਪੰਜਾਬੀ ਪੰਜਾਬ ਤੇ ਪੰਜਾਬੀਅਤ ਨਾਲ ਲਬਰੇਜ ਹੁੰਦਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network