ਗਾਇਕ ਕਮਲ ਖ਼ਾਨ ਦਾ ਨਵਾਂ ਗੀਤ ‘ਸੁਫ਼ਨਾ’ ਹੋਇਆ ਰਿਲੀਜ਼, ਪਿਆਰ ਦੇ ਰੰਗਾਂ ਨਾਲ ਭਰਿਆ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | June 07, 2021

ਬਾਲੀਵੁੱਡ ਤੇ ਪੰਜਾਬੀ ਗਾਇਕ ਕਮਲ ਖ਼ਾਨ ਪਹਿਲੀ ਮਿਊਜ਼ਿਕ ਐਲਬਮ SUPNA ਦੇ ਟਾਈਟਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਪਿਆਰ ਦੇ ਰੰਗਾਂ ਦੇ ਨਾਲ ਭਰਿਆ ਗੀਤ ਸੁਫ਼ਨਾ ਕਮਲ ਖ਼ਾਨ ਦੀ ਆਵਾਜ਼ ‘ਚ ਰਿਲੀਜ਼ ਹੋ ਗਿਆ ਹੈ।

kamal khan new song supna out now image source-.youtube

ਹੋਰ ਪੜ੍ਹੋ : ਗਾਇਕ ਰੋਹਨਪ੍ਰੀਤ ਸਿੰਘ ਨੇ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ਵਿਆਹ ਤੋਂ ਬਾਅਦ ਨੇਹਾ ਕੱਕੜ ਦਾ ਪਹਿਲਾ ਜਨਮਦਿਨ, ਦੇਖੋ ਤਸਵੀਰਾਂ

sruishty mann and kamal khan image source-.youtube

ਜੇ ਗੱਲ ਕਰੀਏ ਇਸ ਗੀਤ ਦੀ ਤਾਂ ਉਹ ਅਜੇ ਖ਼ਾਨ ਨੇ ਲਿਖੇ ਨੇ ਤੇ ਮਿਊਜ਼ਿਕ ਸਵਰਾਜ ਨੇ ਦਿੱਤਾ ਹੈ। ਮਿਊਜ਼ਿਕ ਵੀਡੀਓ ‘ਚ ਕਮਲ ਖ਼ਾਨ ਤੇ Sruishty Mann ਅਦਾਕਾਰੀ ਦੇਖਣ ਨੂੰ ਮਿਲ ਰਿਹਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਨਵਦੀਪ ਬਾਵਾ ਨੇ ਡਾਇਰੈਕਟ ਕੀਤਾ ਹੈ। ਇਸ ਗੀਤ ਨੂੰ ਕਮਲ ਖ਼ਾਨ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਾਵਾਂ ਹੁੰਗਾਰਾ ਮਿਲ ਰਿਹਾ ਹੈ।

kamal khan punjabi singer image source-.youtube

ਜੇ ਗੱਲ ਕਰੀਏ ਕਮਲ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ। ਉਹ ਕਈ ਹਿੱਟ ਸੁਪਰ ਹਿੱਟ ਗੀਤਾਂ ਦੇ ਨਾਲ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਤੇ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ।

 

You may also like