Advertisment

ਕਮਲ ਖ਼ਾਨ ਦਾ ਨਵਾਂ ਗੀਤ ‘ਨਜ਼ਰਾਂ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵੇਖੋ ਵੀਡੀਓ

author-image
By Lajwinder kaur
New Update
ਕਮਲ ਖ਼ਾਨ ਦਾ ਨਵਾਂ ਗੀਤ ‘ਨਜ਼ਰਾਂ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵੇਖੋ ਵੀਡੀਓ
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ਜਿਸ ‘ਚ ਹਰ ਰੋਜ਼ ਕੋਈ ਨਾ ਕੋਈ ਗੀਤ ਰਿਲੀਜ਼ ਹੋ ਰਿਹਾ ਹੈ। ਪੰਜਾਬੀ ਗੀਤਾਂ ਦਾ ਜਾਦੂ ਇਸ ਕਦਰ ਦੇਸ਼ਾਂ-ਵਿਦੇਸ਼ਾਂ ਦੇ ਨਾਲ ਨਾਲ ਬਾਲੀਵੁੱਡ ‘ਚ ਛਾਇਆ ਹੋਇਆ ਹੈ। ਗੱਲ ਕਰਦੇ ਹਾਂ ਪੰਜਾਬੀ ਗਾਇਕ ਕਮਲ ਖ਼ਾਨ ਦੀ ਜਿਹਨਾਂ ਨੇ ਆਪਣੀ ਰੂਹਾਨੀ ਆਵਾਜ਼ ਦੇ ਨਾਲ ਸਭ ਨੂੰ ਆਪਣਾ ਮੁਰੀਦ ਬਣਾਇਆ ਹੋਇਆ ਹੈ। ਅੱਜ ਜਿੱਥੇ ਉਨ੍ਹਾਂ ਦਾ ਜਨਮਦਿਨ ਵੀ ਹੈ ਤੇ ਉੱਥੇ ਉਨ੍ਹਾਂ ਦਾ ਨਵਾਂ ਗੀਤ ਵੀ ਸਰੋਤਿਆਂ ਦੇ ਰੁਬਰੂ ਹੋ ਚੁੱਕਿਆ ਹੈ। ਜੀ ਹਾਂ ਉਨ੍ਹਾਂ ਦਾ ਨਵਾਂ ਗਾਣਾ ਨਜ਼ਰਾਂ ਰਿਲੀਜ਼ ਹੋ ਚੁੱਕਿਆ ਹੈ। ਇਹ ਗੀਤ ਰੋਮਾਂਟਿਕ ਬੀਟ ਸੌਂਗ ਹੈ ਜਿਸ ਨੂੰ ਕਮਲ ਖ਼ਾਨ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਉੱਤੇ ਐਕਸਕਲੁਸਿਵ ਚਲਾਇਆ ਜਾ ਰਿਹਾ ਹੈ।
Advertisment
ਹੋਰ ਵੇਖੋ:ਗੁਲਾਬ ਸਿੱਧੂ ਤੇ ਗੁਰਲੇਜ਼ ਅਖ਼ਤਰ ਦੀ ਜੋੜੀ ਨੇ ਪਾਈ ਧੱਕ, ਦਰਸ਼ਕਾਂ ਨੂੰ ਆ ਰਿਹਾ ਪਸੰਦ DODGE ਗੀਤ, ਦੇਖੋ ਵੀਡੀਓ ਗੀਤ ਦੇ ਬੋਲ ਰਾਜਵੀਰ ਨੇ ਲਿਖੇ ਹਨ ਤੇ ਮਿਊਜ਼ਿਕ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਕੁਵਰ ਵਿਰਕ ਨੇ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਕਮਲ ਖ਼ਾਨ ਤੇ ਕੁਵਰ ਵਿਰਕ ਦੀ ਜੋੜੀ ‘ਨਿਰਾ ਪਟੋਲਾ’ ਗੀਤ ‘ਚ ਆਪਣਾ ਕਮਾਲ ਦਿਖਾ ਚੁੱਕੇ ਹਨ। ਜੇ ਗੱਲ ਕਰੀਏ ਕਮਲ ਖ਼ਾਨ ਦੇ ਨਜ਼ਰਾਂ ਗੀਤ ਦੀ ਤਾਂ ਇਸ ਨੂੰ ਮੁਟਿਆਰ ਦੀ ਤਾਰੀਫ਼ ‘ਚ ਗਾਇਆ ਗਿਆ ਹੈ। ਗੀਤ ਦੀ ਵੀਡੀਓ ਵੀ ਬਹੁਤ ਸ਼ਾਨਦਾਰ ਬਣਾਈ ਗਈ ਹੈ ਤੇ ਗੀਤ ‘ਚ ਅਦਾਕਾਰੀ ਵੀ ਖੁਦ ਕਮਲ ਖ਼ਾਨ ਨੇ ਕੀਤੀ ਹੈ। ਗੀਤ ਨੂੰ K Exclusive ਦੇ ਲੇਬਲ ਹੇਠ ਯੂ-ਟਿਊਬ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜੇ ਗੱਲ ਕਰੀਏ ਕਮਲ ਖ਼ਾਨ ਦੇ ਕੰਮ ਦੀ ਤਾਂ ਉਹ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ‘ਚ ਵੀ ਕਈ ਸੁਪਰ ਹਿੱਟ ਗੀਤ ਗਾ ਚੁੱਕੇ ਹਨ। ਇਸ ਦੇ ਨਾਲ ਨਾਲ ਉਹ ਟੀ.ਵੀ ਉੱਤੇ ਰਿਐਲਟੀ ਸ਼ੋਅ ‘ਚ ਜੱਜ ਦੀ ਭੂਮਿਕਾ ਨਿਭਾ ਚੁੱਕੇ ਹਨ ਜਿਵੇਂ ਵਾਇਸ ਆਫ਼ ਪੰਜਾਬ ਛੋਟਾ ਚੈਂਪ।
Advertisment

Stay updated with the latest news headlines.

Follow us:
Advertisment
Advertisment
Latest Stories
Advertisment